11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਦਿਨ-ਰਾਤ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 02-06-2026
ਬਲਾਚੌਰ, 1 ਜੂਨ (ਦੀਦਾਰ ਸਿੰਘ ਬਲਾਚੌਰੀਆ)-1 ਜੂਨ ਤੋਂ ਲੈ ਕੇ 6 ਜੂਨ ਤੱਕ ਮਨਾਏ ਜਾ ਰਹੇ ਘੱਲੂਘਾਰਾ ਹਫ਼ਤੇ ਨੂੰ ਮੁੱਖ ਰੱਖਦਿਆਂ ਸਮੁੱਚੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ, ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਸੁਹਿਰਦਤਾ ਨਾਲ ਡਿਊਟੀ ਨਿਭਾਅ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਬਲਾਚੌਰ ਦੇ ਡੀ. ਐੱਸ. ਪੀ. ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ ਵੱਖ-ਵੱਖ ਥਾਣਿਆਂ ਦੇ ਮੁਖੀ ਐੱਸ. ਐੱਚ. ਓਜ਼ ਆਪਣੇ-ਆਪਣੇ ਇਲਾਕਿਆਂ ਵਿਚ ਦਿਨ-ਰਾਤ ਨਿਰੰਤਰ ਫਲੈਗ ਮਾਰਚ/ਚੈਕਿੰਗ ਜਾਰੀ ਹੈ | ਐੱਸ. ਐੱਚ. ਓ. ਸਦਰ ਬਲਾਚੌਰ ਬਿਕਰਮ ਸਿੰਘ ਤੇ ਥਾਣਾ ਸਿਟੀ ਦੇ ਮੁੱਖ ਅਫਸਰ ਕਮਲ ਤਨੇਜਾ ਵਲੋਂ ਆਪੋ ਆਪਣੇ ਥਾਣਿਆਂ ਦੇ ਅਧੀਨ ਆਉਂਦੇ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸੁਰੱਖਿਆ ਦੇ ਘੇਰੇ ਨੂੰ ਬੇਹੱਦ ਮਜ਼ਬੂਤ ਕੀਤਾ ਗਿਆ ਹੈ | ਮੁੱਖ ਬਾਜ਼ਾਰਾਂ, ਚੌਕਾਂ ਤੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਰਾਤ ਦੀ ਗਸ਼ਤ ਤੇ ਸ਼ੱਕੀ ਵਾਹਨਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ | ਐੱਸ. ਐੱਚ. ਓ. ਪੋਜੇਵਾਲ ਰਾਜ ਪਰਮਿੰਦਰ ਕੌਰ ਤੇ ਥਾਣਾ ਕਾਠਗੜ੍ਹ ਦੇ ਮੁੱਖ ਅਫਸਰ ਅਭਿਸ਼ੇਕ ਕੁਮਾਰ ਵਲੋਂ ਆਪੋ ਆਪਣੇ ਅਤੇ ਦੂਜੇ ਥਾਣਿਆਂ ਦੇ ਇਲਾਕਿਆਂ ਦੇ ਪਿੰਡਾਂ ਵਿਚ ਖ਼ੁਦ ਜਾ ਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਤੇ ਸ਼ੱਕੀ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਹੇਮੰਤ ਮਲਹੋਤਰਾ ਨੇ ਸਪੱਸ਼ਟ ਕੀਤਾ ਕਿ 1 ਤੋਂ 6 ਜੂਨ ਤੱਕ ਚੱਲਣ ਵਾਲੇ ਇਸ ਵਿਸ਼ੇਸ਼ ਸੁਰੱਖਿਆ ਹਫ਼ਤੇ ਦੌਰਾਨ ਜੇਕਰ ਕੋਈ ਵੀ ਵਿਅਕਤੀ ਮਾਹੌਲ ਖ਼ਰਾਬ ਕਰਨ, ਅਫ਼ਵਾਹਾਂ ਫੈਲਾਉਣ ਜਾਂ ਕੋਈ ਸ਼ਰਾਰਤ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਗੁਜਰਪੁਰ ਕਲਾਂ ਵਲੋਂ 15 ਸਕੂਲਾਂ 'ਚ ਲਗਾਏ ਕੈਂਪ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਅਸ਼ਵਨੀ ਬੱਗੂਵਾਲ ਵਲੋਂ ਪਰਮ ਸਿੰਘ ਖ਼ਾਲਸਾ ਤੇ ਮਹਿੰਦਰਪਾਲ ਕੌਰ ਖ਼ਾਲਸਾ ਨੂੰ ਜਿੱਤ ਦੀ ਦਿੱਤੀ ਵਧ...
Ad Position 24