ਮਜਾਰੀ/ਸਾਹਿਬਾ, 1 ਜੂਨ (ਚਾਹਲ)-ਪੰਜਾਬ 'ਚ ਹੋਈਆਂ ਨਗਰ ਨਿਗਮ ਚੋਣਾਂ 'ਚ ਲੋਕਾਂ ਵਲੋਂ 'ਆਪ' ਦੇ ਹੱਕ ਵਿਚ ਦਿੱਤੇ ਵੱਡੇ ਫ਼ਤਵੇ ਨੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾ ਦਿੱਤੀ ਹੈ | ਜਿਸ ਨਾਲ 'ਆਪ' ਦੇ ਵਰਕਰਾਂ ਤੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਦੀ ਮੁੜ ਸਰਕਾਰ ਬਣਨ ਦਾ ਵੀ ਰਸਤਾ ਸਾਫ਼ ਹੋ ਗਿਆ ਹੈ | ਇਹ ਪ੍ਰਗਟਾਵਾ 'ਆਪ' ਦੇ ਕਿਸਾਨ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕੀਤਾ | ਉਨ੍ਹਾਂ ਕਿਹਾ ਕਿ ਅੱਜ ਤੱਕ ਕਾਂਗਰਸ ਤੇ ਅਕਾਲੀ-ਭਜਾਪਾ ਸਰਕਾਰਾਂ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਹੀ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ 'ਚ ਸਾਰੇ ਪਾਸੇ ਵਿਕਾਸ ਦੇ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ |