11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਗਰ ਕੌਂਸਲ ਦੀਆਂ ਚੋਣਾਂ ਜਿਤਾ ਕੇ ਪੰਜਾਬ ਵਾਸੀਆਂ ਨੇ 'ਆਪ' ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਰੀਠੂ

Ad Position 21
No active advertisement
ਅਜੀਤ ਡੈਸਕ 02-06-2026
ਬਲਾਚੌਰ, 1 ਜੂਨ (ਨਰੇਸ਼ ਧੌਲ)-ਬੀਤੇ ਦਿਨੀ ਪੰਜਾਬ ਅੰਦਰ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਮਾਤਰਾ ਵਿਚ ਜਿਤਾ ਕੇ ਸਮੁੱਚੇ ਪੰਜਾਬ ਵਾਸੀਆਂ ਨੇ 'ਆਪ' ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਪ੍ਰਗਟਾਵਾ ਸੀਨੀਅਰ 'ਆਪ' ਆਗੂ ਪਵਨ ਕੁਮਾਰ ਰੀਠੂ ਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫਿਰ ਤੋਂ ਦੁਬਾਰਾ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਅਗਲੇ ਪੰਜ ਸਾਲਾਂ ਵਿਚ ਪੰਜਾਬ ਨੂੰ ਹੋਰ ਵੀ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ | ਉਨ੍ਹਾਂ ਸਮੁੱਚੇ ਪੰਜਾਬ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਨੂੰ ਵੱਡਾ ਫਤਵਾ ਬਖਸ਼ਿਆ | ਇਸ ਮੌਕੇ ਸਤਨਾਮ ਸਿੰਘ ਸਰਪੰਚ ਕਟਵਾਰਾ ਤੇ ਚੌਧਰੀ ਸੁਰੇਸ਼ ਕੁੱਕੜਸੂਹਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ. ਸੀ. ਸੈਕੰਡਰੀ ਸਕੂਲ ਔੜ ਵਿਖੇ ਨੁੱਕੜ ਨਾਟਕ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੇ 'ਆਪ' ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਮੰਡੇਰ
Ad Position 24