11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ. ਸੀ. ਸੈਕੰਡਰੀ ਸਕੂਲ ਔੜ ਵਿਖੇ ਨੁੱਕੜ ਨਾਟਕ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2026
ਔੜ, 1 ਜੂਨ (ਗੁਰਨਾਮ ਸਿੰਘ ਸੈਣੀ)-ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਔੜ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਬੱਚਿਆਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ | ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਮੋਨਿਕਾ ਨੇ ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨਾੜ ਨੂੰ ਜਲਾਏ ਬਿਨਾਂ ਝੋਨੇ ਤੇ ਹੋਰ ਫਸਲਾਂ ਦੀ ਬਿਜਾਈ ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ | ਬੱਚਿਆਂ ਨੂੰ ਇਹ ਦੱਸਿਆ ਗਿਆ ਕਿ ਇਹ ਆਪਣੇ ਘਰ ਜਾ ਕੇ ਇਸ ਸੰਬੰਧੀ ਆਪਣੇ ਮਾਤਾ-ਪਿਤਾ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕਾਂ ਤੱਕ ਨਾੜ ਨਾ ਸਾੜਨ ਦਾ ਸੁਨੇਹਾ ਉਨ੍ਹਾਂ ਦੁਆਰਾ ਦਿੱਤਾ ਜਾ ਸਕੇ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਅੰਜੂ ਸਾਗਰ ਨੇ ਬੱਚਿਆਂ ਨੂੰ ਇਸ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਨੁੱਕੜ ਨਾਟਕ ਕਰਨ ਵਾਲੇ ਬੱਚਿਆਂ ਨੂੰ ਇਸ ਸੰਬੰਧੀ ਤਕਨੀਕੀ ਨੁਕਤੇ ਸਮਝਾਏ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਇਸ ਸੰਬੰਧੀ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ | ਇਸ ਮੌਕੇ ਨੁੱਕੜ ਨਾਟਕ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਦੀਪਕ ਕੁਮਾਰ ਨੇ ਸਕੂਲ ਦੇ ਸਾਰੇ ਸਟਾਫ ਦਾ ਧੰਨਵਾਦ ਕੀਤਾ ਤੇ ਨਾਲ ਹੀ ਬੱਚਿਆਂ ਵਲੋਂ ਕੀਤੇ ਗਏ ਨੁੱਕੜ ਨਾਟਕ ਦੇ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਸਹਾਇਕ ਤਕਨੀਕੀ ਮੈਨੇਜਰ ਜਸਵਿੰਦਰ ਸਿੰਘ ਨੇ ਵੀ ਆਪਣੀ ਬਣਦੀ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੰਗਾ ਗ੍ਰੀਨ ਦਾ ਮਾਨਵਤਾ ਦੀ ਸੇਵਾ ਪ੍ਰਤੀ ਪ੍ਰੇਰਣਾਦਾਇਕ ਉਪਰਾਲਾ-ਡਾ. ਸੁਖਵਿੰਦਰ ਸੁੱਖੀ ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਜਿਤਾ ਕੇ ਪੰਜਾਬ ਵਾਸੀਆਂ ਨੇ 'ਆਪ' ਦੀਆਂ ਨੀਤੀਆਂ 'ਤੇ ਲਗਾਈ ਮੋਹਰ-ਰੀਠੂ
Ad Position 24