12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੇਵਾ ਮੁਕਤ ਹੋਏ ਇੰਸਪੈਕਟਰ ਸਤਨਾਮ ਸਿੰਘ ਦੀ ਵਿਦਾਇਗੀ ਮੌਕੇ ਬੰਗਾ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2026
ਬੰਗਾ, 1 ਜੂਨ (ਧਰਮਵੀਰ ਪਾਲ)-ਪੁਲਿਸ ਵਿਭਾਗ ਵਿਚ ਲੰਬੇ ਸਮੇਂ ਤੱਕ ਇਮਾਨਦਾਰੀ, ਸਮਰਪਣ ਤੇ ਨਿਸ਼ਠਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਸਮਾਗਮ ਦੌਰਾਨ ਵਿਦਾਇਗੀ ਦਿੱਤੀ ਗਈ | ਇਸ ਮੌਕੇ ਪੁਲਿਸ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਮਹਿੰਦਰ ਸਿੰਘ, ਇੰਸਪੈਕਟਰ ਲਖਵੀਰ ਸਿੰਘ ਤੇ ਸਮੇਤ ਹੋਰ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਯਾਦਗਾਰ ਸੇਵਾਵਾਂ ਲਈ ਸਨਮਾਨਿਤ ਕੀਤਾ | ਸਮਾਗਮ ਦੌਰਾਨ ਡੀ. ਐਸ. ਪੀ. ਸਬ ਡਿਵੀਜ਼ਨ ਬੰਗਾ ਹਰਜੀਤ ਸਿੰਘ ਰੰਧਾਵਾ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਬ ਡਵੀਜ਼ਨ ਬੰਗਾ ਦੇ ਪ੍ਰਧਾਨ ਮਨਜਿੰਦਰ ਸਿੰਘ, ਜਨਰਲ ਸਕੱਤਰ ਧਰਮਵੀਰ ਪਾਲ ਤੇ ਹੋਰ ਪੁਲਿਸ ਅਧਿਕਾਰੀਆਂ, ਸਮਾਜਿਕ ਆਗੂਆਂ ਤੇ ਪਤਵੰਤਿਆਂ ਵਲੋਂ ਸੇਵਾ ਮੁਕਤ ਅਧਿਕਾਰੀਆਂ ਨੂੰ ਫੁੱਲਾਂ ਦੇ ਗੁਲਦਸਤੇ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਗਈ | ਇਸ ਮੌਕੇ ਡੀ. ਐਸ. ਪੀ. ਹਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਇੰਸਪੈਕਟਰ ਮਹਿੰਦਰ ਸਿੰਘ, ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਲਖਵੀਰ ਸਿੰਘ ਅਤੇ ਹੋਰ ਸੇਵਾ ਮੁਕਤ ਅਧਿਕਾਰੀਆਂ ਨੇ ਆਪਣੇ ਸੇਵਾ ਕਾਲ ਦੌਰਾਨ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਸਮਾਜ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੇਵਾ ਮੁਕਤ ਹੋਏ ਅਧਿਕਾਰੀਆਂ ਨੇ ਆਪਣੀ ਪੂਰੀ ਨੌਕਰੀ ਦੌਰਾਨ ਜ਼ਿੰਮੇਵਾਰੀ, ਦਲੇਰੀ ਤੇ ਸਮਰਪਣ ਨਾਲ ਡਿਊਟੀਆਂ ਨਿਭਾ ਕੇ ਪੁਲਿਸ ਵਿਭਾਗ ਦੀ ਸਾਖ ਨੂੰ ਉੱਚਾ ਕੀਤਾ ਹੈ | ਸਮਾਗਮ ਦੌਰਾਨ ਸਾਰੇ ਹਾਜ਼ਰ ਅਧਿਕਾਰੀਆਂ ਤੇ ਆਗੂਆਂ ਨੇ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿਲੋਂ ਵਧਾਈ ਦਿੱਤੀਆਂ | ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ, ਕਰਮਚਾਰੀ, ਸਮਾਜ ਸੇਵੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ 'ਚ ਵਿਆਹਿਆਂ ਤੇ ਕੁਆਰਿਆਂ ਦਾ ਫੁੱਟਬਾਲ ਮੈਚ ਕਰਵਾਇਆ ਅਗਲੀ ਖ਼ਬਰ ਲੱਖ ਦਾਤਾ ਪੀਰਾਂ ਦੇ ਅਸਥਾਨ ਕੋਟ ਪੱਤੀ ਵਿਖੇ ਸਾਲਾਨਾ ਮੇਲਾ ਸਮਾਪਤ
Ad Position 24