06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਾਲੋਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਦੇ ਨਵੇਂ ਬਣੇ ਦਰਬਾਰ ਹਾਲ ਦੇ ਉਦਘਾਟਨ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2026
ਔੜ/ਝਿੰਗੜਾਂ, 2 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਮਾਲੋਮਜਾਰਾ ਨਜ਼ਦੀਕ ਬਿਸਤ ਦੁਆਬ ਨਹਿਰ 'ਤੇ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪਿਛਲੇ ਸਾਲਾਂ ਤੋਂ ਦਰਬਾਰ ਸਾਹਿਬ ਦੇ ਨਵੇਂ ਹਾਲ ਦੀ ਉਸਾਰੀ ਚੱਲ ਰਹੀ ਸੀ, ਜੋ ਮੁਕੰਮਲ ਹੋ ਗਈ ਹੈ ਜਿਸ ਦੇ ਉਦਘਾਟਨ ਦੌਰਾਨ ਕਰਵਾਏ ਜਾਣ ਵਾਲੇ ਸਮਾਗਮ ਸੰਬੰਧੀ ਪਿੰਡ ਦੇ ਪਤਵੰਤਿਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਜਾਣ ਵਾਲਾ ਇਹ ਉਦਘਾਟਨੀ ਸਮਾਗਮ 19, 20 ਤੇ 21 ਜੂਨ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸਲਵਾਣਾ ਸਾਹਿਬ ਜੀ ਦੀ ਯਾਦ ਵਿਚ ਕਰਵਾਇਆ ਜਾਵੇਗਾ | ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, 20 ਜੂਨ ਨੂੰ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਜਾਵੇਗਾ ਅਤੇ 21 ਜੂਨ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਸਾਹਿਬ, ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲੇ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਇਸ ਮੌਕੇ ਰਾਗੀ ਜਥਾ ਭਾਈ ਜਸਵੀਰ ਸਿੰਘ ਖਾਲਸਾ ਪਾਉਂਟਾ ਸਾਹਿਬ ਵਾਲੇ, ਗਿਆਨੀ ਰਸ਼ਪਾਲ ਸਿੰਘ ਪਰਮਾਰ, ਢਾਡੀ ਗਿਆਨੀ ਸੁਖਦੇਵ ਸਿੰਘ ਦਲੇਰ, ਕਥਾਵਾਚਕ ਭਾਈ ਜਗੀਰ ਸਿੰਘ ਖਾਲਸਾ ਝੰਡਾ ਸਾਹਿਬ, ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਮੁੰਬਈ ਵਾਲੇ ਆਪਣਾ ਪ੍ਰੋਗਰਾਮ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਾਂਝੀ ਕੀਤੀ ਜਾਣਕ... ਅਗਲੀ ਖ਼ਬਰ ਕੱਲ੍ਹ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ ਵਿਚ ਹੋਵਾਂਗੇ ਸ਼ਾਮਿਲ-ਜ਼ਿਲ੍ਹਾ ਆਗੂ
Ad Position 24