06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀ. ਸੀ. ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਾਂਝੀ ਕੀਤੀ ਜਾਣਕਾਰੀ ਨੂੰ ਪੂਰਨ ਤੌਰ 'ਤੇ ਰੱਖਿਆ ਜਾਵੇਗਾ ਗੁਪਤ

Ad Position 21
No active advertisement
ਅਜੀਤ ਡੈਸਕ 03-06-2026
ਨਵਾਂਸ਼ਹਿਰ, 2 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇ. ਵਿਕਾਸ) ਅਵਨੀਤ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇਕੱਠਾ ਕਰਨਗੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ 'ਤੇ ਗੁਪਤ ਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰਫ ਨੀਤੀ ਯੋਜਨਾਬੰਦੀ ਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸ਼ਜਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਕਰਵਾਈ ਜਾ ਰਹੀ ਜਨਗਣਨਾ ਦਾ ਉਦੇਸ਼ ਨਸ਼ੇ ਕਰਨ ਦੀ ਹੱਦ ਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ, ਪਰਿਵਾਰ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਨੂੰ ਸਮਝਣਾ, ਸਰਕਾਰੀ ਯੋਜਨਾਵਾਂ ਦੀ ਪਹੁੰਚ ਤੇ ਪ੍ਰਭਾਵ ਦਾ ਮੁਲਾਂਕਣ ਤੇ ਬਿਹਤਰ ਭਲਾਈ ਯੋਜਨਾਵਾਂ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਬਿਹਤਰ ਸਿਹਤ ਸੰਭਾਲ ਤੇ ਨਸ਼ਾ ਛੁਡਾਊ ਸੇਵਾਵਾਂ ਮੁਹੱਈਆ ਕਰਵਾਉਣ, ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ, ਸਿੱਖਿਆ ਤੇ ਸਮਾਜ ਭਲਾਈ ਪ੍ਰਣਾਲੀਆਂ ਮਜ਼ਬੂਤ ਕਰਨ ਅਤੇ ਮੌਜੂਦਾ ਯੋਜਨਾਵਾਂ ਵਿਚ ਕਮੀਆਂ ਦੀ ਪਛਾਣ ਕਰਨ ਵਿਚ ਮਦਦਗਾਰ ਸਾਬਿਤ ਹੋਵੇਗੀ | ਉਨ੍ਹਾਂ ਸੰਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ | ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਮੁਕੰਮਲ ਕਰਨ ਲਈ 370 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਹਾਇਤਾ ਤੇ ਮੁੜ ਵਸੇਬੇ ਦੀ ਲੋੜ ਵਾਲੇ ਪਰਿਵਾਰਾਂ ਅਤੇ ਸਰਕਾਰੀ ਯੋਜਨਾਵਾਂ ਸਹੀ ਲਾਭਪਾਤਰੀਆਂ ਤੱਕ ਪਹੁੰਚ ਰਹੀਆਂ ਹਨ ਦੀ ਪਹਿਚਾਣ ਕਰਨ ਵਿਚ ਸਹਾਈ ਸਿੱਧ ਹੋਵੇਗੀ | ਉਪਰੰਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਰੰਗਲਾ ਪੰਜਾਬ ਤੇ ਮਾਵਾਂ-ਧੀਆਂ ਸਤਿਕਾਰ ਯੋਜਾਨਾ ਤਹਿਤ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਪੁਲਿਸ ਵਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਮਾਲੋਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਦੇ ਨਵੇਂ ਬਣੇ ਦਰਬਾਰ ਹਾਲ ਦੇ ਉਦਘਾਟਨ ਸੰਬੰਧੀ ਮੀਟਿੰਗ
Ad Position 24