ਨਵਾਂਸ਼ਹਿਰ, 2 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੈਂਕੜੇ ਕਾਂਗਰਸੀ ਵਰਕਰਾਂ ਵਲੋਂ ਨੀਟ ਪੇਪਰ ਲੀਕ ਤੇ ਸੀ. ਬੀ. ਐਸ. ਈ. ਵਿਚ ਫੈਲੀ ਅਵਿਵਸਥਾ ਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ, ਉਹ ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਸਨ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ | ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ ਪਰ ਇਸ ਮਾਮਲੇ ਵਿਚ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਨੂੰ ਭੰਗ ਕੀਤਾ ਜਾਵੇ ਤੇ ਨੀਟ ਪ੍ਰੀਖਿਆਵਾਂ ਦੇ ਪ੍ਰਬੰਧ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਕਮਲਜੀਤ ਸਿੰਘ ਬੰਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗੁਰਵਿੰਦਰ ਸਿੰਘ ਜਨਰਲ ਸਕੱਤਰ, ਸੁਰਿੰਦਰ ਸ਼ਿੰਦਾ ਬੁਲਾਰਾ, ਧਰਮਪਾਲ ਸਾਬਕਾ ਚੇਅਰਮੈਨ, ਨਾਨਕ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਮੋਹਿੰਦਰ ਪਾਲ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਕੁਮਾਰ ਪ੍ਰਧਾਨ ਕਿਸਾਨ ਵਿੰਗ, ਧਰਮਵੀਰ ਜਨਰਲ ਸਕੱਤਰ, ਸਤਨਾਮ ਸੰਧੂ, ਜਸਵਿੰਦਰ ਸਿੰਘ ਆਦਿ ਸੈਂਕੜੇ ਪਾਰਟੀ ਆਗੂ ਹਾਜ਼ਰ ਸਨ |