06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਦਿੱਤਾ ਰੋਸ ਧਰਨਾ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-06-2026
ਨਵਾਂਸ਼ਹਿਰ, 2 ਜੂਨ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਅੱਗੇ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਰਾਜਪਾਲ ਹਾਊਸ ਵੱਲ ਮਾਰਚ ਕਰਦੇ ਕਿਸਾਨਾਂ 'ਤੇ ਤਸ਼ੱਦਦ ਕਰਨ ਦੇ ਰੋਸ ਵਜੋਂ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਕੌਮੀ ਕਿਸਾਨ ਯੂਨੀਅਨ ਦੇ ਆਗੂ ਨਿਰਮਲ ਸਿੰਘ ਔਜਲਾ, ਬੀ. ਕੇ. ਯੂ. ਰਾਜੇਵਾਲ ਦੇ ਆਗੂ ਸੰਤੋਖ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜਸਵਿੰਦਰ ਸਿੰਘ ਭੰਗਲ ਨੇ ਕਿਹਾ ਕੇਂਦਰ ਦੀ ਸਰਕਾਰ ਪੰਜਾਬ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ | ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹਰ ਹੀਲੇ ਪੰਜਾਬ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਬੰਗਾਲ ਤੋਂ ਬਾਅਦ ਅਗਲਾ ਨੰਬਰ ਪੰਜਾਬ ਦਾ ਹੀ ਹੈ | ਪੰਜਾਬ ਵਿਚ ਵੀ ਉਹ ਅਪਣਾ ਫਾਸ਼ੀਵਾਦੀ ਏਜੰਡਾ ਆਗੂ ਕਰੇਗੀ, ਪੰਜਾਬ ਦੇ ਲੋਕ ਅਜਿਹਾ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਪੰਜਾਬੀ ਬੋਲੀ, ਪੰਜਾਬੀ ਸੱਭਿਆਚਾਰ ਅਤੇ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ ਹੈ ਕਿਸੇ ਵੀ ਸਿਆਸੀ ਧਿਰ ਦੇ ਏਜੰਡੇ 'ਤੇ ਪੰਜਾਬ ਦੇ ਅਸਲ ਮੁੱਦੇ ਨਹੀਂ ਹਨ | ਇਸ ਲਈ ਇਹ ਲੜਾਈ ਪੰਜਾਬ ਤੇ ਲੋਕਾਂ ਨੂੰ ਖ਼ੁਦ ਲੜਨੀ ਪੈਣੀ ਹੈ | ਪੰਜਾਬ ਦੀ ਸਰਕਾਰ ਵੀ ਕੇਂਦਰ ਨਾਲ ਮਿਲੀ ਹੋਈ ਹੈ, ਪੰਜਾਬ ਦੇ ਲੋਕ ਸੜਕਾਂ 'ਤੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਪੰਜਾਬ ਦੇ ਕਿਸਾਨਾਂ ਤੇ ਹੋਰ ਵਰਗਾਂ ਨੂੰ ਇੱਕਮੁੱਠ ਹੋਣ ਤੇ ਸੰਘਰਸ਼ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ | ਧਰਨੇ ਨੂੰ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਕੁਲਵੀਰ ਸਿੰਘ ਸ਼ਾਹਪੁਰ, ਦਸੋਂਧਾ ਸਿੰਘ, ਹਰਪਾਲ ਸਿੰਘ ਕੁੱਕੜ ਮਜ਼ਾਰਾ ਨੇ ਵੀ ਸੰਬੋਧਨ ਕੀਤਾ | ਧਰਨੇ ਵਿਚ ਬਿੱਕਰ ਸਿੰਘ ਸ਼ੇਖੂਪੁਰ ਬਾਗ, ਹਰਜੀਤ ਸਿੰਘ ਫਾਂਬੜਾ, ਕਸ਼ਮੀਰ ਸਿੰਘ ਬੇਗੋਵਾਲ, ਅਵਤਾਰ ਸਿੰਘ ਸਕੋਹਪੁਰ, ਬਲਬੀਰ ਸਿੰਘ ਸਕੋਹਪੁਰ, ਅਵਤਾਰ ਸਿੰਘ ਉੜਾਪੜ, ਰਾਮਜੀ ਦਾਸ ਰਾਣਾ, ਮੱਖਣ ਸਿੰਘ ਭਾਨਮਜ਼ਾਰਾ ਆਦਿ ਆਗੂ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਫੈਕਟਰੀ 'ਚ ਡਿਊਟੀ ਕਰਨ ਉਪਰੰਤ ਵਾਪਸ ਘਰ ਪਹੁੰਚਣ 'ਤੇ ਨੌਜਵਾਨ ਦੀ ਹਾਲਤ ਵਿਗੜਣ ਕਾਰਨ ਮੌਤ ਮਾਪਿਆਂ ਨੇ ਫੈਕਟਰੀ 'ਚ ਨੌ... ਅਗਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਕੀਤਾ ਸੀ. ਬੀ. ਐਸ. ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਪ੍ਰਧਾਨ ਮੰਤਰੀ ਤੇ ਸਿੱਖਿਆ...
Ad Position 24