ਟੱਪਰੀਆਂ ਖੁਰਦ, 2 ਜੂਨ (ਬੂਥਗੜ੍ਹੀਆ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਵਲੋਂ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਗੜ੍ਹਸ਼ੰਕਰ ਹਲਕੇ ਦੀ ਟੀਮ ਦੇ ਨਾਲ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦੇਣ ਮੌਕੇ ਗੱਲਬਾਤ ਦੇ ਦੌਰਾਨ ਕਿਹਾ ਕਿ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਸ ਫੈਸਲੇ ਨੂੰ ਪੰਜਾਬ ਦੀ ਸਿਆਸਤ ਲਈ ਮਹੱਤਵਪੂਰਨ ਕਰਾਰ ਦਿੱਤਾ ਹੈ, ਇਸ ਨਾਲ ਭਾਰਤੀ ਜਨਤਾ ਪਾਰਟੀ ਵਿਚ ਪੰਜਾਬ ਸੂਬੇ ਦੇ ਅੰਦਰ ਨਵੀਂ ਮਜ਼ਬੂਤੀ ਆਵੇਗੀ |