07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਤੰਬਾਕੂ ਦੇ ਕੂਲ ਪ੍ਰਚਾਰ ਦੀ ਅਸਲੀਅਤ ਨੂੰ ਪਛਾਣਨ ਦੀ ਲੋੜ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 03-06-2026
ਨਵਾਂਸ਼ਹਿਰ, 2 ਜੂਨ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ | ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ 'ਆਕਰਸ਼ਣ ਦਾ ਪਰਦਾਫਾਸ਼-ਨਿਕੋਟੀਨ ਤੇ ਤੰਬਾਕੂ ਦੀ ਲਤ ਦਾ ਮੁਕਾਬਲਾ ਕਰੋ' ਅਧੀਨ ਮੰਡੀ ਵਲੋਂ ਆਕਰਸ਼ਿਤ ਕਰਨ ਲਈ ਅਪਣਾਈਆਂ ਜਾਂਦੀਆਂ ਭਰਮਾਉਣ ਵਾਲੀਆਂ 'ਆਧੁਨਿਕ' ਜਾਂ ਕੂਲ ਦਿਖਾਈ ਜਾਣ ਵਾਲੀਆਂ ਰਣਨੀਤੀਆਂ ਦਾ ਪਰਦਾਫਾਸ਼ ਕੀਤਾ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਤੰਬਾਕੂ ਉਦਯੋਗ ਨਵੇਂ-ਨਵੇਂ ਤਰੀਕਿਆਂ ਨਾਲ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਣ ਦੀ ਕੋਸ਼ਿਸ਼ ਕਰਦਾ ਹੈ | ਮਾਪਿਆਂ, ਅਧਿਆਪਕਾਂ ਤੇ ਸਮਾਜ ਨੂੰ ਮਿਲ ਕੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਭਰਮਾਉਣ ਵਾਲੀਆਂ ਰਣਨੀਤੀਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਤੰਬਾਕੂ ਤੇ ਹੋਰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਦੀ ਸੰਭਾਲ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ | ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗ ਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ | ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲੋਕਾਂ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਤੰਬਾਕੂ ਛੱਡਣ ਦੇ ਇਛੁੱਕ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨ ਦੀ ਸਹੁੰ ਵੀ ਚੁੱਕੀ | ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਕਮਲਜੀਤ ਕੌਰ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜ਼ਿਲ੍ਹਾ ਅਕਾਊਾਟ ਅਫ਼ਸਰ ਦੀਪਕ ਵਰਮਾ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਲਾ ਕੰਨਿਆ ਸੈਕੰਡਰੀ ਸਕੂਲ ਬੰਗਾ ਵਿਖੇ ਮੈਡਮ ਪਰਮਜੀਤ ਕੌਰ ਦੀ ਸੇਵਾ ਮੁਕਤੀ 'ਤੇ ਸਮਾਗਮ ਅਗਲੀ ਖ਼ਬਰ ਕੇ. ਵੀ. ਕੇ. ਲੰਗੜੋਆ ਵਲੋਂ ਖੇਤ ਬਚਾਓ ਮੁਹਿੰਮ ਦੀ ਸ਼ੁਰੂਆਤ
Ad Position 24