08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਰਾਈਜ਼ਿੰਗ ਲੈਜੈਂਡਜ਼ ਕਿ੍ਕਟ ਅਕੈਡਮੀ ਦਾ ਸ਼ੁੱਭ ਆਰੰਭ

Ad Position 21
No active advertisement
ਅਜੀਤ ਡੈਸਕ 03-06-2026
ਬੰਗਾ, 2 ਜੂਨ (ਧਰਮਵੀਰ ਪਾਲ)-ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਵਧਾਉਣ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਅਧੁਨਿਕ ਸਹੂਲਤਾਂ ਨਾਲ ਲੈਸ 'ਰਾਈਜ਼ਿੰਗ ਲੈਜੈਂਡਜ਼ ਕਿ੍ਕਟ ਅਕੈਡਮੀ' ਦਾ ਸ਼ੁੱਭ ਆਰੰਭ ਉਤਸ਼ਾਹ ਤੇ ਭਾਈਚਾਰਕ ਸਹਿਯੋਗ ਨਾਲ ਕੀਤਾ | ਇਹ ਅਕੈਡਮੀ ਪ੍ਰੋਫੈਸ਼ਨਲ ਕੋਚਾਂ ਦੀ ਰਹਿਨੁਮਾਈ ਹੇਠ ਨੌਜਵਾਨ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ | ਉਦਘਾਟਨੀ ਸਮਾਗਮ ਦੌਰਾਨ ਮਾਪਿਆਂ, ਅਧਿਆਪਕਾਂ, ਵਿਦਿਆਰਥੀਆਂ, ਖੇਡ ਪ੍ਰੇਮੀਆਂ ਤੇ ਸਥਾਨਕ ਨਿਵਾਸੀਆਂ ਵਲੋਂ ਭਰਪੂਰ ਉਤਸ਼ਾਹ ਤੇ ਸ਼ਾਨਦਾਰ ਸਹਿਯੋਗ ਦੇਖਣ ਨੂੰ ਮਿਲਿਆ | ਸਮਾਗਮ ਦੌਰਾਨ ਪ੍ਰਬੰਧਕਾਂ ਨੇ ਦੱਸਿਆ ਕਿ ਅਕੈਡਮੀ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ 'ਚ ਖੇਡ ਕੌਸ਼ਲ, ਆਤਮਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਤੇ ਲੀਡਰਸ਼ਿਪ ਗੁਣਾਂ ਦਾ ਵਿਕਾਸ ਕਰਨਾ ਹੈ | ਮਾਪਿਆਂ ਤੇ ਹਾਜ਼ਰ ਮਹਿਮਾਨਾਂ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਖੇਤਰ ਦੇ ਨੌਜਵਾਨਾਂ ਲਈ ਇਕ ਵੱਡਾ ਮੌਕਾ ਕਰਾਰ ਦਿੱਤਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਅਕੈਡਮੀ ਉਭਰਦੇ ਖਿਡਾਰੀਆਂ ਲਈ ਇਕ ਮਜ਼ਬੂਤ ਮੰਚ ਸਾਬਤ ਹੋਵੇਗੀ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰੇਗੀ | ਅਕੈਡਮੀ ਦੀ ਖਾਸ ਗੱਲ ਇਹ ਹੈ ਕਿ ਇਹ ਕੇਵਲ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਬੰਗਾ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਸਾਰੇ ਇਛੁੱਕ ਖਿਡਾਰੀਆਂ ਲਈ ਵੀ ਖੁੱਲ੍ਹੀ ਹੈ | ਇੱਛੁਕ ਭਾਗੀਦਾਰ ਅਕੈਡਮੀ ਨਾਲ ਜੁੜ ਕੇ ਪ੍ਰੋਫੈਸ਼ਨਲ ਟ੍ਰੇਨਿੰਗ ਤੇ ਮਾਰਗਦਰਸ਼ਨ ਦਾ ਲਾਭ ਲੈ ਸਕਦੇ ਹਨ | ਇਸ ਮੌਕੇ ਪਿ੍ੰਸੀਪਲ ਮੈਡਮ ਨੇ ਇਸ ਪਹਿਲ ਨੂੰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵੱਲ ਇਕ ਪ੍ਰੇਰਣਾਦਾਇਕ ਕਦਮ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਕਿਉਂਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਤੇ ਸਮਾਜਿਕ ਵਿਕਾਸ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਦੇ ਸੰਸਥਾਪਕ ਅਰੂਟ ਮਹਾਰਾਜ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਚੱਕਗੁਰੂ ਵਿਚ ਪਸ਼ੂ ਪਾਲਣ ਵਿਭਾਗ ਨੇ ਕੈਂਪ ਲਗਾਇਆ
Ad Position 24