08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੋਨੋਂ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-06-2026
ਕਾਠਗੜ੍ਹ, 2 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਰੈਲਮਾਜਰਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਰੈਲਮਾਜਰਾ ਐਚ. ਪੀ. ਪੈਟਰੋਲ ਪੰਪ ਨਜ਼ਦੀਕ ਐਕਸੀਡੈਂਟ ਹੋ ਗਿਆ ਹੈ ਤਾਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਇਕ ਸਪਲੈਂਡਰ ਮੋਟਰਸਾਈਕਲ ਨੂੰ ਪੀ. ਬੀ 10 ਸੀ. ਓ 9225 ਜਿਸ ਨੂੰ ਕਿ ਵਿਸ਼ਾਲ ਕਟਾਰੀਆ ਪੁੱਤਰ ਰਾਮ ਕਿ੍ਸ਼ਨ ਵਾਸੀ ਬਿਲਾਸਪੁਰ, ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਅਤੇ ਇਸ ਦੇ ਮਗਰ ਇਸ ਦਾ ਦੋਸਤ ਨਿਤਿਨ ਪੁੱਤਰ ਕਸ਼ਮੀਰ ਸਿੰਘ ਵਾਸੀ ਬਿਲਾਸਪੁਰ, ਹਿਮਾਚਲ ਪ੍ਰਦੇਸ਼ ਬੈਠਾ ਸੀ | ਇਹ ਮੋਟਰਸਾਈਕਲ ਬਲਾਚੌਰ ਸਾਇਡ ਤੋਂ ਰੋਪੜ ਸਾਈਡ ਜਾ ਰਿਹਾ ਸੀ ਜਦੋਂ ਇਹ ਮੋਟਰਸਾਈਕਲ ਪੈਟਰੋਲ ਪੰਪ ਨਜ਼ਦੀਕ ਸਰਵਿਸ ਰੋਡ ਤੋਂ ਮੇਨ ਹਾਈਵੇ 'ਤੇ ਚੜ੍ਹਨ ਲੱਗੇ ਤਾਂ ਪਿੱਛੋਂ ਦੀ ਆ ਰਹੀ ਇਕ ਸਵਿਫਟ ਡਿਜ਼ਾਇਰ ਯੂ. ਪੀ 32 ਸੀ ਐਕਸ 2691 ਜਿਸ ਨੂੰ ਸਾਕਿਦ ਪੁੱਤਰ ਰਿਆਜ਼ ਵਾਸੀ ਬੱਦੀ ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਦੋਨੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਲਿਜਾਇਆ | ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ | ਐਸ. ਐਸ. ਐਫ. ਦੀ ਟੀਮ ਵਲੋਂ ਮੋਟਰਸਾਈਕਲ ਤੇ ਕਾਰ ਚੌਕੀ ਆਂਸਰੋ ਦੇ ਹਵਾਲੇ ਕੀਤੇ ਗਏ ਅਤੇ ਰੋਡ ਕਲੀਅਰ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਤੀਰਥ ਰਾਮ ਭੂੰਬਲਾ ਨੂੰ ਸਦਮਾ, ਧਰਮ ਪਤਨੀ ਦਾ ਦਿਹਾਂਤ ਅਗਲੀ ਖ਼ਬਰ ਜਥੇਦਾਰ ਅਟਵਾਲ ਵਲੋਂ ਪਰਮ ਸਿੰਘ ਖ਼ਾਲਸਾ ਤੇ ਮਹਿੰਦਰ ਪਾਲ ਕੌਰ ਖ਼ਾਲਸਾ ਨੂੰ ਜਿੱਤ ਦੀਆਂ ਦਿੱਤੀਆਂ ਵਧਾਈਆਂ
Ad Position 24