12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਣੇਵਾਲ ਦੇ ਸਰਪੰਚ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਲਗਵਾਏ ਏ. ਸੀ.

Ad Position 21
No active advertisement
ਅਜੀਤ ਡੈਸਕ 04-06-2026
ਕਾਠਗੜ੍ਹ, 3 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਮਾਸਟਰ ਧਰਮਪਾਲ ਸੁੱਧਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਾਣੇਵਾਲ ਵਿਖੇ ਸਨਮਾਨ ਸਮਾਗਮ ਕਰਵਾਇਆ, ਜਿਸ 'ਚ ਬਲਜਿੰਦਰ ਸਿੰਘ ਸਰਪੰਚ ਮਾਣੇਵਾਲ ਵਲੋਂ ਸਕੂਲ 'ਚ ਏ. ਸੀ. ਲਗਵਾਏ ਜਾਣ ਕਰਕੇ ਉਨ੍ਹਾਂ ਨੂੰ ਤੇ ਪੰਚਾਇਤ ਮੈਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਨੋਡਲ ਅਫ਼ਸਰ ਗਿਆਨ ਸਿੰਘ ਕਟਾਰੀਆ ਨੇ ਕਿਹਾ ਕਿ ਸਰਕਾਰੀ ਸਕੂਲ ਵਿਚ ਏ. ਸੀ. ਲਗਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ ਇਸ ਨਾਲ ਬੱਚਿਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ | ਇਸ ਮੌਕੇ ਸੀ. ਐਚ. ਟੀ. ਅਮਨਦੀਪ ਸਿੰਘ ਅਤੇ ਕਮਲੇਸ਼ ਕੁਮਾਰੀ ਤੇ ਬਲਾਕ ਰਿਸੋਰਸ ਪਰਸਨ ਰੀਨਾ ਚੌਧਰੀ ਨੇ ਵੀ ਆਪਣੇ ਵਿਚਾਰ ਰੱਖੇ |

Ad Position 22
No active advertisement
ਪਿਛਲੀ ਖ਼ਬਰ ਆਦਿ ਧਰਮ ਮੰਡਲ ਦੀ ਸ਼ਤਾਬਦੀ 'ਤੇ 10 ਤੋਂ ਸਮਾਗਮ ਹੋਣਗੇ ਸ਼ੁਰੂ-ਪ੍ਰਧਾਨ ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਜੱਜ ਬਣੇ ਪਟਿਆਲਾ ਦੇ ਜੰਮਪਲ ਜਸਟਿਸ ਪੱਲੀ
Ad Position 24