12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਮਰਦੀਪ ਸਕੂਲ ਵਿਚ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 04-06-2026
ਮੁਕੰਦਪੁਰ, 3 ਜੂਨ (ਅਮਰੀਕ ਸਿੰਘ ਢੀਂਡਸਾ)-ਸਥਾਨਕ ਅਮਰਦੀਪ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ | ਜਾਣਕਾਰੀ ਦਿੰਦੇ ਹੋਏ ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਅਨੁਰਾਧਾ ਵਲੋਂ ਇਸ ਗਤੀਵਿਧੀ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਵਿਸ਼ੇ ਉੱਪਰ ਵਿਦਿਆਰਥੀਆਂ ਦਾ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਰਿਤਿਕਾ ਰਾਣੀ ਨੇ ਪਹਿਲਾ, ਦਸਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਰਾਣੀ ਨੇ ਦੂਜਾ ਅਤੇ ਓਾਕਾਰਪ੍ਰੀਤ ਕੌਰ ਤੇ ਨੈਤਿਕ ਸਹਿਜੜਾ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਇਸ ਗਤੀਵਿਧੀ ਵਿਚ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਖ਼ਤਰਨਾਕ ਬਿਮਾਰੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਭੂ ਦਾ ਸਿਮਰਨ ਤੇ ਲੋੜਵੰਦਾਂ ਦੀ ਮਦਦ ਕਰਨ 'ਚ ਹੀ ਸਰਬੱਤ ਦਾ ਭਲਾ ਹੁੰਦਾ-ਵੀਰਜਤਿੰਦਰ ਸਿੰਘ ਅਗਲੀ ਖ਼ਬਰ ਮੈਨੇਜਰ ਜਸਵਿੰਦਰ ਸਿੰਘ ਥੋਪੀਆ ਦੀ ਸੇਵਾ ਮੁਕਤੀ 'ਤੇ ਸਟਾਫ਼ ਮੈਂਬਰਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ
Ad Position 24