12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਦੀ ਨਵਾਂਸ਼ਹਿਰ ਸੈਂਟਰਲ ਕੋਪਰੇਟਿਵ ਬੈਂਕ ਕਰਨਾਣਾ ਦੇ ਮੈਨੇਜਰ ਦੀ ਵਿਦਾਇਗੀ ਪਾਰਟੀ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 04-06-2026
ਬੰਗਾ, 3 ਜੂਨ (ਧਰਮਵੀਰ ਪਾਲ)-ਦੀ ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ ਕਰਨਾਣਾ ਦੇ ਮੈਨੇਜਰ ਸੁਖਵਿੰਦਰ ਕੁਮਾਰ ਦੀਆਂ ਬੇਦਾਗ ਸੇਵਾਵਾਂ ਉਪਰੰਤ ਉਨ੍ਹਾਂ ਨੂੰ ਸਟਾਫ ਵਲੋਂ ਇਕ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੋਡ ਤੇ ਸੀਨੀਅਰ ਮੈਨੇਜਰ ਗੁਰਦੀਪ ਸਿੰਘ ਨੇ ਕਿਹਾ ਕਿ ਮੈਨੇਜਰ ਸੁਖਵਿੰਦਰ ਕੁਮਾਰ ਨੇ ਆਪਣੀ ਨੌਕਰੀ ਦੌਰਾਨ ਬਹੁਤ ਹੀ ਇਮਾਨਦਾਰੀ ਤੇ ਨਿਸ਼ਠਾ ਨਾਲ ਕੰਮ ਕੀਤਾ ਹੈ ਤੇ ਮਹਿਕਮੇ ਅੰਦਰ ਬਹੁਤ ਹੀ ਵਧੀਆ ਢੰਗ ਨਾਲ ਲੋਕਾਂ ਨੂੰ ਬੈਂਕ ਦੇ ਨਾਲ ਜੋੜਿਆ ਅਤੇ ਬੈਂਕ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ | ਸਮਾਗਮ ਮੌਕੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦੀ ਵਿਦਾਇਗੀ 'ਤੇ ਕੇਕ ਕੱਟਿਆ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸ੍ਰੀ ਰਾਮ ਜਰਮਨ ਤੋਂ ਉਚੇਚੇ ਤੌਰ 'ਤੇ ਸਮਾਗਮ ਵਿਚ ਪਹੁੰਚੇ | ਇਸ ਮੌਕੇ ਬੈਂਕ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਮਾਤਾ ਪ੍ਰਕਾਸ਼ ਕੌਰ, ਸੁਰਜੀਤ ਸਿੰਘ, ਸਾਬਕਾ ਸਰਪੰਚ ਯੁੱਧਵੀਰ ਸਿੰਘ, ਲੈਕਚਰ ਪ੍ਰੇਮ ਕੁਮਾਰ, ਪਰਮਿੰਦਰ ਕੁਮਾਰ, ਬਿੰਦਰ ਕੁਮਾਰੀ, ਪਿ੍ਥੀਪਾਲ ਸਿੰਘ ਤੇ ਨੌਰਥ ਕਰਿਆਨਾ ਸਟੋਰ ਦਾ ਸਾਰਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਾਹਰਲੇ ਖਾਣੇ ਤੇ ਬਾਸੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕੀਤਾ ਜਾਵੇ-ਡਾ. ਅਗਰਵਾਲ ਅਗਲੀ ਖ਼ਬਰ ਸੇਵਾ ਮੁਕਤ ਹੋਏ ਸਬ-ਇੰਸਪੈਕਟਰ ਜਤਿੰਦਰ ਪਾਲ ਦੀ ਵਿਦਾਇਗੀ ਮੌਕੇ ਕਰਵਾਇਆ ਸਮਾਗਮ
Ad Position 24