13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਵਾਂਸ਼ਹਿਰ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ 7 ਨੂੰ

Ad Position 21
No active advertisement
ਅਜੀਤ ਡੈਸਕ 04-06-2026
ਕਾਠਗੜ੍ਹ, 3 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਤੀਜਾ ਘੱਲੂਘਾਰਾ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਧਾਰਮਿਕ ਸਮਾਗਮ ਆਉਂਦੀ 7 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ | ਇਸ ਸੰਬੰਧੀ ਪ੍ਰਮੁੱਖ ਧਾਰਮਿਕ ਸ਼ਖਸੀਅਤ ਗਿਆਨੀ ਸਤਨਾਮ ਸਿੰਘ ਭਾਰਾਪੁਰ ਨੇ ਕਾਠਗੜ੍ਹ ਵਿਖੇ 'ਅਜੀਤ' ਦੇ ਪੱਤਰਕਾਰ ਦੇ ਦਫਤਰ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮਹਾਨ ਗੁਰਮਤਿ ਸਮਾਗਮ 'ਚ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਵਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਇਸ ਸਮਾਗਮ ਪ੍ਰਤੀ ਜਾਗਰੂਕ ਤੇ ਲਾਮਬੰਦ ਕਰਦਿਆਂ ਗੁਰੂ ਚਰਨਾਂ ਵਿਚ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਜੋ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ | ਸੰਗਤਾਂ ਨੂੰ ਲਾਮਬੰਦ ਕਰਨ ਦੀ ਇਸ ਮੁਹਿੰਮ ਦੌਰਾਨ ਗਿਆਨੀ ਸਤਨਾਮ ਸਿੰਘ ਭਾਰਾਪੁਰ ਦੇ ਨਾਲ ਮਾਸਟਰ ਬਖਸ਼ੀਸ਼ ਸਿੰਘ ਜਗਤਪੁਰ, ਜਥੇਦਾਰ ਸਤਨਾਮ ਸਿੰਘ ਗੁੱਲਪੁਰ ਤੇ ਜਥੇਦਾਰ ਦਲਜੀਤ ਸਿੰਘ ਮੋਲਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਨ੍ਹਾਂ ਸਾਰੇ ਆਗੂਆਂ ਨੇ ਸਮੂਹ ਮਾਈ-ਭਾਈ ਤੇ ਇਲਾਕੇ ਦੀ ਸਾਧ-ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 7 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ |
Ad Position 22
No active advertisement
ਪਿਛਲੀ ਖ਼ਬਰ ਕਾਰਾਂ ਦੀ ਨੀਲ ਗਾਂ ਨਾਲ ਟੱਕਰ 'ਚ 3 ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਪਾਲਣਾ ਕਰ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ-ਟ੍ਰੈਫ਼ਿਕ ਇੰਚਾਰਜ ਜੋਗਿੰਦਰ ਪਾਲ...
Ad Position 24