20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਲਕਾ ਬਲਾਚੌਰ ਦੇ ਸਕੂਲਾਂ ਨੂੰ ਲੈ ਕੇ ਚੇਅਰਮੈਨ ਚੇਚੀ ਵਲੋਂ ਸਿੱਖਿਆ ਮੰਤਰੀ ਬੈਂਸ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-06-2026
ਟੱਪਰੀਆਂ ਖ਼ੁਰਦ, 4 ਜੂਨ (ਬੂਥਗੜ੍ਹੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਦੇ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬਲਾਚੌਰ ਦੇ ਸੀਨੀਅਰ 'ਆਪ' ਆਗੂ ਡਾਇਰੈਕਟਰ ਯੁਵਕ ਸੇਵਾਵਾਂ ਬੋਰਡ ਦੇ ਚੇਅਰਮੈਨ ਤੇ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਸੰਜੀਵ ਚੇਚੀ ਵਲੋਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨਾਲ ਕੰਢੀ ਇਲਾਕੇ ਦੇ ਸਕੂਲਾਂ ਦੇ ਮੁੱਦਿਆਂ ਸੰਬੰਧੀ ਗੱਲਬਾਤ ਦੇ ਦੌਰਾਨ ਕਹੇ | ਚੇਚੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਨਾਲ ਹਲਕਾ ਬਲਾਚੌਰ ਦੇ ਸਕੂਲਾਂ ਦੇ ਵਿੱਚ ਸਾਇੰਸ ਤੇ ਕਮਰਸ ਦੇ ਵਿਸ਼ਿਆਂ ਨੂੰ ਚਾਲੂ ਕਰਾਉਣ ਸੰਬੰਧੀ ਤੇ ਸਕੂਲਾਂ 'ਚ ਪਿਛਲੇ ਸਮੇਂ ਤੋਂ ਖਾਲੀ ਪਈਆਂ ਮੁੱਖ ਅਧਿਆਪਕਾਂ ਦੀਆਂ ਅਸਾਮੀਆਂ ਦੀਆਂ ਕਮੀਆਂ ਨੂੰ ਪੂਰਾ ਕਰਾਉਣ ਸੰਬੰਧੀ ਮੰਗ-ਪੱਤਰ ਸੌਂਪਿਆ ਤੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਬੈਂਸ ਨੇ ਵਿਸ਼ਵਾਸ ਦਿਵਾਇਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਕੂਲਾਂ 'ਚ ਆ ਰਹੀਆਂ ਕਮੀਆਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ | ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ 'ਚ ਸੂਬੇ ਦੇ ਲੋਕਾਂ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਭੂਪੇ ਸ਼ਾਹ ਦਰਬਾਰ ਮੇਲਾ 21 ਤੋਂ ਅਗਲੀ ਖ਼ਬਰ ਮਰੀਜ਼ਾਂ ਲਈ ਖੂਨ ਦੀ ਲੋੜ ਨੂੰ ਵੇਖਦਿਆਂ ਆਈ. ਟੀ. ਆਈ. ਵਲੋਂ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ
Ad Position 24