20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਧੌਲ ਵਿਖੇ ਲਾਭ ਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Ad Position 21
No active advertisement
ਅਜੀਤ ਡੈਸਕ 05-06-2026
ਬਲਾਚੌਰ, 4 ਜੂਨ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ ਪਿੰਡ ਧੌਲ ਵਿਖੇ ਸਰਪੰਚ ਬਲਵੀਰ ਸਿੰਘ ਦੀ ਅਗਵਾਈ ਹੇਠ ਡੀਪੂ ਹੋਲਡਰ ਰਾਜ ਕੁਮਾਰ ਭੰਡਾਰੀ ਵਲੋਂ ਲਾਭਪਾਤਰੀਆਂ ਨੂੰ ਵੰਡੀਆਂ ਗਈਆਂ | ਸਰਪੰਚ ਬਲਵੀਰ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਦੇਖ-ਰੇਖ ਹੇਠ ਹਲਕੇ ਦੇ ਸਮੁੱਚੇ ਪਿੰਡਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਗੈਰ ਵਿਤਕਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਡੀਪੂ ਹੋਲਡਰ ਰਾਜਕੁਮਾਰ ਨੇ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ਵਿਚ ਦੋ ਕਿਲੋ ਛੋਲਿਆਂ ਦੀ ਦਾਲ, ਦੋ ਕਿਲੋ ਚੀਨੀ, 200 ਗ੍ਰਾਮ ਹਲਦੀ, ਇਕ ਲੀਟਰ ਦੇਸੀ ਤੇਲ, ਇਕ ਕਿੱਲੋ ਵਾਲਾ ਨਮਕ ਦਾ ਪੈਕਟ ਆਦਿ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ ਵੰਡੀਆਂ ਜਾ ਰਹੀਆਂ ਹਨ | ਸਰਪੰਚ ਬਲਵੀਰ ਸਿੰਘ ਤੇ ਸਮੁੱਚੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਇਸ ਮੌਕੇ ਠੇਕੇਦਾਰ ਬਲਵੀਰ ਸਿੰਘ ਸਰਪੰਚ, ਨਛੱਤਰ ਸਿੰਘ, ਬਲਜੀਤ ਸਿੰਘ, ਅਮਰਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ (ਸਾਰੇ ਪੰਚ), ਕਿਸ਼ਨ ਸਿੰਘ ਮੈਨੇਜਰ, ਮੋਹਣ ਸਿੰਘ, ਕੁਲਵਿੰਦਰ ਸਿੰਘ ਬਿੰਦੂ ਸਤਨਾਮ ਸਿੰਘ, ਨਿਰਮਲ ਸਿੰਘ, ਬਲਵੀਰ ਚੰਦ ਕਾਕੂ, ਬਨਾਰਸੀ ਦਾਸ, ਤਲਵਿੰਦਰ ਸਿੰਘ, ਰਾਜਵੀਰ ਸਿੰਘ, ਕਸ਼ਮੀਰ ਕੌਰ, ਰਣਜੀਤ ਕੌਰ, ਗੁਰਪਾਲ ਕੌਰ, ਸੋਨਾ, ਹਰਵਿੰਦਰ ਕੌਰ, ਬਲਕਾਰ ਸਿੰਘ ਤਾਰੀ ਆਦਿ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਟਾਰੀਆਂ ਪੁਲਿਸ ਵਲੋਂ ਵਾਹਨਾਂ ਦੀ ਜਾਂਚ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ 'ਚ ਭੰਗੜਾ ਸਿਖਲਾਈ ਕੈਂਪ 8 ਤੋਂ
Ad Position 24