20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਪੱਧਰੀ ਮੁਜ਼ਾਹਰਾ 22 ਨੂੰ

Ad Position 21
No active advertisement
ਅਜੀਤ ਡੈਸਕ 05-06-2026
ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਫਾਸ਼ੀਵਾਦ ਵਿਰੋਧੀ ਫੋਰਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ, ਜਿਸ ਨੂੰ ਕੁਲਵਿੰਦਰ ਸਿੰਘ ਵੜੈਚ, ਜਸਵਿੰਦਰ ਭੰਗਲ ਤੇ ਕੁਲਦੀਪ ਸਿੰਘ ਦੌੜਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਜਮਹੂਰੀ ਹੱਕਾਂ ਦੀ ਸਪੇਸ ਘਟਦੀ ਜਾ ਰਹੀ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਭਾਜਪਾ-ਆਰ. ਐਸ. ਐਸ. ਸਰਕਾਰ ਵਲੋਂ ਦੇਸ਼ ਦੇ ਜਮਹੂਰੀ ਤੇ ਫੈਡਰਲ ਢਾਂਚੇ 'ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ | ਬੇਰੁਜ਼ਗਾਰੀ, ਮਹਿੰਗਾਈ ਸਿਖ਼ਰਾਂ ਛੂਹ ਰਹੀ ਹੈ | ਲੋਕ ਪੱਖੀ ਮੁੱਦਿਆਂ 'ਤੇ ਫਾਸ਼ੀਵਾਦੀ ਹਮਲਿਆਂ ਵਿਰੋਧੀ ਫੋਰਮ ਵਲੋਂ 22 ਜੂਨ ਨੂੰ ਜ਼ਿਲ੍ਹਾ ਪੱਧਰੀ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਮੰਗ-ਪੱਤਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ ਅਗਲੀ ਖ਼ਬਰ ਕਟਾਰੀਆਂ ਪੁਲਿਸ ਵਲੋਂ ਵਾਹਨਾਂ ਦੀ ਜਾਂਚ
Ad Position 24