08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ 55 ਹਲਕਾ ਪ੍ਰਧਾਨਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-06-2026
ਕਾਠਗੜ੍ਹ, 5 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਬੰਦੀ ਦਾ ਵਿਸਥਾਰ ਕਰਦਿਆਂ 55 ਵਿਧਾਨ ਸਭਾ ਹਲਕਿਆਂ ਲਈ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ | ਇਹ ਨਿਯੁਕਤੀਆਂ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਡੂੰਘੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ | ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਪਾਰਟੀ ਦੇ ਲੰਬੇ ਸਮੇਂ ਤੋਂ ਜੁੜੇ, ਵਫ਼ਾਦਾਰ ਤੇ ਮਿਹਨਤੀ ਆਗੂ ਬੀਬੀ ਸੁਰਿੰਦਰ ਕੌਰ ਆਸਰੋਂ ਨੂੰ ਇਸਤਰੀ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਬੀਬੀ ਸੁਰਿੰਦਰ ਕੌਰ ਆਸਰੋਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਰਸਮੀ ਤੌਰ 'ਤੇ ਹਲਕੇ ਦੇ ਇਸਤਰੀ ਵਿੰਗ ਦੀ ਕਮਾਨ ਉਨ੍ਹਾਂ ਦੇ ਹੱਥ ਸੌਂਪੀ ਗਈ | ਇਸ ਮੌਕੇ ਲੀਡਰਸ਼ਿਪ ਨੇ ਉਮੀਦ ਜਤਾਈ ਕਿ ਇਸ ਨਿਯੁਕਤੀ ਨਾਲ ਹਲਕੇ ਅੰਦਰ ਜਥੇਬੰਦੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਬੀਬੀ ਸੁਰਿੰਦਰ ਕੌਰ ਆਸਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਹਲਕਾ ਬਾਲਾਚੌਰ ਦੇ ਇੰਚਾਰਜ ਹਨੀ ਟੌਂਸਾ ਅਤੇ ਸਮੂਹ ਮੈਂਬਰਾਂ ਦਾ ਇਸ ਵੱਡੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰੇਗਾ | ਉਨ੍ਹਾਂ ਹਲਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਸਮੇਂ ਉਨ੍ਹਾਂ ਦੇ ਨਿੱਜੀ ਨੰਬਰ 'ਤੇ ਸੰਪਰਕ ਕਰ ਸਕਦੀਆਂ ਹਨ | ਇਸ ਮੌਕੇ ਚੌਧਰੀ ਵਿਮਲ ਕੁਮਾਰ ਸਾਬਕਾ ਚੇਅਰਮੈਨ, ਬਲਾਕ ਸੰਮਤੀ ਸੜੋਆ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਦਲਜੀਤ ਸਿੰਘ ਮਾਣੇਵਾਲ, ਬੀਬੀ ਰੇਖਾ ਰਾਣੀ, ਬੀਬੀ ਮਨਪ੍ਰੀਤ ਕੌਰ, ਖੁਸ਼ਕਿਸਮ ਕੌਰ, ਤਜਿੰਦਰ ਕੌਰ, ਰਣਵੀਰ ਸਿੰਘ ਭੱਟੀ ਮੀਤ ਪ੍ਰਧਾਨ ਐੱਸ. ਸੀ. ਵਿੰਗ ਪੰਜਾਬ, ਸੁਖਵਿੰਦਰ ਸਿੰਘ ਤੇ ਸੁਰਜੀਤ ਕੋਹਲੀ ਸਰਕਲ ਪ੍ਰਧਾਨ, ਅਤੇ ਸਤਨਾਮ ਸਿੰਘ ਰਾਜੂਮਾਜਰਾ ਰਿਟਾ ਡੀ. ਐੱਸ. ਪੀ. ਸਮੇਤ ਕਈ ਪਤਵੰਤੇ ਸੱਜਣ ਅਤੇ
Ad Position 22
No active advertisement
ਪਿਛਲੀ ਖ਼ਬਰ ਬਾਬਾ ਦੇਸ ਰਾਜ ਦੀ ਬਰਸੀ ਸਮਾਗਮ ਕੱਲ੍ਹ ਅਗਲੀ ਖ਼ਬਰ ਕਾਠਗੜ੍ਹ ਵਿਖੇ ਦਹਾਕਿਆਂ ਪੁਰਾਣਾ ਸਰਕਾਰੀ ਬੰਨ੍ਹ ਵਾਹੁਣ ਦਾ ਮਾਮਲਾ ਗਰਮਾਇਆ, ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਰੋਧ...
Ad Position 24