ਜਾਡਲਾ, 5 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਮੁੱਖ ਬੁਲਾਰੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਪਿੰਡ ਟੋਰੋਵਾਲ ਦੇ ਗੁਰਦੁਆਰਾ ਸਾਹਿਬ ਨੂੰ ਹਰਮੋਨੀਅਮ ਭੇਟ ਕੀਤਾ ਗਿਆ | ਇਹ ਹਰਮੋਨੀਅਮ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੌਲਤਪੁਰ ਵਿਖੇ ਇਕ ਸਮਾਗਮ ਦੌਰਾਨ ਭੇਟ ਕੀਤਾ | ਟੋਰੋਵਾਲ ਪਿੰਡ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੇ ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ ਵਲੋਂ ਬੱਚਿਆਂ ਨੂੰ ਗੁਰਬਾਣੀ ਕੀਰਤਨ ਸਿਖਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ | ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਭਾਈ ਦਲਜੀਤ ਸਿੰਘ ਵਲੋਂ ਕੀਤੀ ਜਾ ਰਹੀ ਸੇਵਾ ਸ਼ਲਾਘਾਯੋਗ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਜਸਪਾਲ ਸਿੰਘ ਜਾਡਲੀ, ਕਿਰਪਾਲ ਸਿੰਘ ਖਾਬੜਾ, ਗਰਜਿੰਦਰ ਸਿੰਘ ਪੱਪਾ, ਰਣਜੀਤ ਸਿੰਘ ਮਾਨ, ਠੇਕੇਦਾਰ ਕੇਵਲ ਕਿ੍ਸ਼ਨ ਜੋਗੇਵਾਲ ਨੇ ਜਥੇਦਾਰ ਖਾਲਸਾ ਅਤੇ ਐਸ. ਜੀ. ਪੀ. ਸੀ. ਦਾ ਧੰਨਵਾਦ ਕੀਤਾ |