ਬਲਾਚੌਰ, 6 ਜੂਨ (ਨਰੇਸ਼ ਧੌਲ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਯੂਥ ਆਗੂ ਰੌਬੀ ਕੰਗ ਨੂੰ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ | ਪੰਜਾਬ ਯੁਵਕ ਸੇਵਾਵਾਂ ਬੋਰਡ ਦੇ ਡਾਇਰੈਕਟਰ ਐਡਵੋਕੇਟ ਸੰਜੀਵ ਚੇਚੀ ਵਲੋਂ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਰੌਬੀ ਕੰਗ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸੰਜੀਵ ਚੇਚੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮੌਕੇ ਦਿੱਤੇ ਗਏ ਸਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੀ ਯੂਥ ਵਿੰਗ ਨੂੰ ਪੂਰੀ ਤਰ੍ਹਾਂ ਤਰਜੀਹ ਦਿੱਤੀ ਜਾਵੇਗੀ | ਚੇਚੀ ਨੇ ਕਿਹਾ ਕਿ ਪਾਰਟੀ ਵਿਚ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਅੱਗੇ ਵਧਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰੌਬੀ ਕੰਗ ਵਰਗੇ ਸਰਗਰਮ ਨੌਜਵਾਨ ਆਗੂਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਜ਼ਿੰਮੇਵਾਰੀਆਂ ਅਤੇ ਸਰਕਾਰੀ ਅਹੁਦਿਆਂ ਲਈ ਵੀ ਵਿਚਾਰਿਆ ਜਾ ਸਕਦਾ ਹੈ |