ਜਾਡਲਾ, 6 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਕੌਲਗੜ੍ਹ ਵਿਖੇ ਪੰਜਾਬੀ ਸਾਹਿਤਕ ਸਰਗਰਮੀਆਂ ਦੇ ਕੇਂਦਰ ਵਜੋਂ ਪਛਾਣ ਬਣਾ ਚੁੱਕੇ ਬੀ. ਕੇ. ਫਾਰਮ ਹਾਊਸ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਕੰਮ ਪਿੰਡ ਦੀ ਪੰਚਾਇਤ ਵਲੋਂ ਸ਼ੁਰੂ ਕਰ ਦਿੱਤਾ ਗਿਆ | ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਸਰਪੰਚ ਗੁਰਦੇਵ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਘਣਗਸ, ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਦੀਦਾਰ ਸਿੰਘ ਸ਼ੇਤਰਾ ਕੌਲਗੜ੍ਹ ਵਾਲੇ, ਪਰਮਜੀਤ ਸਿੰਘ ਪੰਮਾ ਪੰਚ, ਠੇਕੇਦਾਰ ਸੁਰਜੀਤ ਸਿੰਘ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ | ਸਭ ਨੇ ਰਲ ਕੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ ਕਰਵਾਇਆ |