20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਹੀਦ ਬੱਬਰ ਕਰਮ ਸਿੰਘ ਯਾਦਗਾਰੀ ਗੇਟ ਦੀ ਮੁੜ ਉਸਾਰੀ ਕੀਤੀ ਜਾਵੇ-ਜਸਪਾਲ ਸਿੰਘ ਜਾਡਲੀ

Ad Position 21
No active advertisement
ਅਜੀਤ ਡੈਸਕ 07-06-2026
ਜਾਡਲਾ, 6 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਜਾਡਲਾ ਸਥਿਤ ਬੱਸ ਅੱਡੇ ਤੋਂ ਦੌਲਤਪੁਰ ਨੂੰ ਜਾਂਦੀ ਸੜਕ 'ਤੇ ਬਣਿਆ ਸ਼ਹੀਦ ਬੱਬਰ ਕਰਮ ਸਿੰਘ ਯਾਦਗਾਰੀ ਗੇਟ ਦੀ ਮੁੜ ਉਸਾਰੀ ਦੀ ਮੰਗ ਜ਼ੋਰ ਫੜ ਰਹੀ ਹੈ | ਸ਼ਹੀਦ ਬੱਬਰ ਕਰਮ ਸਿੰਘ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਤੇ ਟਰੱਸਟ ਦੇ ਹੋਰ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਗੇਟ ਦੀ ਮੁੜ ਉਸਾਰੀ ਕਰਨ ਦੀ ਮੰਗ ਕੀਤੀ ਹੈ | 'ਅਜੀਤ' ਨਾਲ ਗੱਲ ਕਰਦਿਆਂ ਸਰਦਾਰ ਜਸਪਾਲ ਸਿੰਘ ਜਾਡਲੀ ਨੇ ਦੱਸਿਆ ਕਿ ਜਾਡਲਾ ਤੋਂ ਦੌਲਤਪੁਰ ਵਾਲੀ ਸੜਕ 'ਤੇ ਸ਼ਹੀਦ ਬੱਬਰ ਕਰਮ ਸਿੰਘ ਦੀ ਯਾਦ ਵਿਚ ਇਕ ਸ਼ਾਨਦਾਰ ਯਾਦਗਾਰੀ ਗੇਟ ਬਣਿਆ ਹੋਇਆ ਸੀ | ਇਹ ਗੇਟ ਇਲਾਕੇ ਦੀ ਪਛਾਣ ਅਤੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਪ੍ਰਤੀਕ ਸੀ ਪਰ ਸੜਕ ਚੌੜੀ ਕਰਨ ਦੇ ਕਾਰਨ ਪ੍ਰਸ਼ਾਸਨ ਵੱਲੋਂ ਇਸ ਗੇਟ ਨੂੰ ਢਾਹ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਗੇਟ ਢਾਹੁਣ ਸਮੇਂ ਪ੍ਰਸ਼ਾਸਨ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਗੇਟ ਨੂੰ ਪਹਿਲਾਂ ਵਾਂਗ ਹੀ ਮੁੜ ਉਸਾਰ ਦਿੱਤਾ ਜਾਵੇਗਾ | ਸੜਕ ਚੌੜੀ ਹੋਈ ਨੂੰ ਲੰਬਾ ਸਮਾਂ ਬੀਤ ਚੁੱਕਾ ਹੈ, ਪਰ ਹੁਣ ਤੱਕ ਗੇਟ ਦੀ ਉਸਾਰੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਜਸਪਾਲ ਸਿੰਘ ਜਾਡਲੀ ਨੇ ਕਿਹਾ ਕਿ ਸ਼ਹੀਦ ਬੱਬਰ ਕਰਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਦੀ ਯਾਦ ਵਿਚ ਬਣਿਆ ਗੇਟ ਢਾਹੁਣਾ ਉਨ੍ਹਾਂ ਦੇ ਸ਼ਹੀਦੀ ਮਾਣ ਦਾ ਅਪਮਾਨ ਹੈ | ਟਰੱਸਟ ਤੇ ਸਮੂਹ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੇ ਸੰਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਗੇਟ ਦੀ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ | ਟਰੱਸਟ ਦੇ ਮੈਂਬਰਾਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨਾਲ ਜੁੜੇ ਚਿੰਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਸਭ ਦਾ ਫਰਜ਼ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਪੰਜਾਬ ਸਰਕਾਰ ਆਪਣੀ ਵਾਅਦਾ ਖ਼ਿਲਾਫ਼ੀ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ-ਕਟਾਰੀਆ ਅਗਲੀ ਖ਼ਬਰ ਮਾਰਕਸਵਾਦੀ ਪਾਰਟੀ ਵਲੋਂ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਕੀਤੀ ਮੀਟਿੰਗ
Ad Position 24