20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਧਾਨ ਸਭਾ ਚੋਣਾਂ 'ਚ ਪੰਜਾਬ ਸਰਕਾਰ ਆਪਣੀ ਵਾਅਦਾ ਖ਼ਿਲਾਫ਼ੀ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ-ਕਟਾਰੀਆ

Ad Position 21
No active advertisement
ਅਜੀਤ ਡੈਸਕ 07-06-2026
ਬਹਿਰਾਮ, 6 ਜੂਨ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਐਸੋਸੀਏਸ਼ਨ ਦੀ 30ਵੀਂ ਵਰ੍ਹੇਗੰਢ ਮਨਾਉਣ ਨਾਲ ਕੀਤੀ ਗਈ | ਉਪਰੰਤ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਕਟਾਰੀਆ ਨੇ ਜਿਥੇ ਪਿਛਲੇ 30 ਸਾਲ ਦੇ ਮਾਣਮੱਤੇ ਤੇ ਸੰਘਰਸ਼ਮਈ ਇਤਿਹਾਸ ਬਾਰੇ ਚਾਨਣਾ ਪਾਇਆ ਉਥੇ ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਪਿੰਡਾਂ ਵਿਚ, ਕਸਬਿਆਂ ਅਤੇ ਸ਼ਹਿਰਾਂ ਵਿਚ ਦਿਨ ਰਾਤ ਆਮ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਆਪਣੇ ਪਰਿਵਾਰ ਪਾਲ ਰਹੇ ਹਨ | ਇਸ ਦੇ ਨਾਲ ਹੀ ਔਖੇ ਵੇਲੇ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰ ਰਹੇ ਹਨ | ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਅਗਰ ਹੁਣ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਕਦਮ ਨਾ ਚੁੱਕਿਆ ਤਾਂ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ | ਇਸ ਸਮੇਂ ਜਗਦੀਸ਼ ਬੰਗੜ, ਸਤਨਾਮ ਜੌਹਲ, ਹੁਸਨ ਲਾਲ, ਸੁਖਵਿੰਦਰ ਮੰਢਾਲੀ, ਅਸ਼ੋਕ ਕੁਮਾਰ ਮੁਕੰਦਪੁਰ, ਰਜਿੰਦਰ ਸੋਂਧੀ, ਪਰਮਜੀਤ, ਰਸ਼ਪਾਲ ਭੱਟੀ, ਸੰਜੇ ਕਪਿਲ, ਰੋਹਿਤ, ਰਛਪਾਲ ਗੁਲਾਬਗੜੀਆ, ਨਵੀਨ, ਵਿਜੇ, ਕੁਲਦੀਪ, ਹਰਦੀਪ, ਸਤਵਿੰਦਰ ਜੀਤ ਬਘਾਣਾ, ਦਵਿੰਦਰ, ਧਰਮਵੀਰ, ਨਛੱਤਰ ਪਾਲ, ਵਿਜੇ ਮੇਹਲੀ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਕੂਲ ਮਾਲੇਵਾਲ ਵਿਖੇ ਜ਼ਿਲ੍ਹਾ ਪੱਧਰੀ ਵਾਤਾਵਰਨ ਦਿਵਸ ਮਨਾਇਆ ਜ਼ਿਲ੍ਹਾ ਸਿੱਖਿਆ ਅਫ਼... ਅਗਲੀ ਖ਼ਬਰ ਸ਼ਹੀਦ ਬੱਬਰ ਕਰਮ ਸਿੰਘ ਯਾਦਗਾਰੀ ਗੇਟ ਦੀ ਮੁੜ ਉਸਾਰੀ ਕੀਤੀ ਜਾਵੇ-ਜਸਪਾਲ ਸਿੰਘ ਜਾਡਲੀ
Ad Position 24