20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਲਾਚੌਰ ਹਲਕੇ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕੁੱਕੜਸੂਹਾ ਤੇ ਜੀਤਪੁਰ ਦੇ ਦਰਜਨਾਂ ਲੋਕਾਂ ਨੇ ਫੜਿਆ 'ਆਪ' ਦਾ ਪੱਲਾ

Ad Position 21
No active advertisement
ਅਜੀਤ ਡੈਸਕ 07-06-2026
ਟੱਪਰੀਆਂ ਖੁਰਦ/ਬਲਾਚੌਰ, 6 ਜੂਨ (ਬੂਥਗੜ੍ਹੀਆ, ਨਰੇਸ਼ ਧੌਲ)-ਹਲਕਾ ਬਲਾਚੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਦੋ ਵੱਖ-ਵੱਖ ਪਿੰਡਾਂ ਦੇ ਕਈ ਪ੍ਰਮੁੱਖ ਆਗੂਆਂ ਤੇ ਪਰਿਵਾਰਾਂ ਨੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 'ਆਪ' ਦਾ ਪੱਲਾ ਫੜ ਲਿਆ | ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰਮੁੱਖ ਆਗੂ ਦਵਿੰਦਰ ਕੁਮਾਰ ਲੱਕੀ ਕੁੱਕੜਸੂਹਾ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜ ਕੇ ਜਨਤਾ ਦੀ ਸੇਵਾ ਕਰਦੇ ਆ ਰਹੇ ਹਨ ਪਰ ਜਿਸ ਬੇਮਿਸਾਲ ਤਰੀਕੇ ਨਾਲ ਪੰਜਾਬ ਸਰਕਾਰ ਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪੂਰੇ ਬਲਾਚੌਰ ਹਲਕੇ ਦਾ ਸਰਬਪੱਖੀ ਵਿਕਾਸ ਹੋਇਆ ਹੈ, ਅਜਿਹੀ ਮਿਸਾਲ ਪੰਜਾਬ ਵਿਚ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਇਸੇ ਹਲਕੇ ਦੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਮੁੱਖ ਤੌਰ 'ਤੇ ਪਿੰਡ ਕੁੱਕੜਸੂਹਾ ਤੋਂ ਮੌਜੂਦਾ ਸਰਪੰਚ ਪ੍ਰਵੀਨ ਦੇਵੀ (ਪਤਨੀ ਦਵਿੰਦਰ ਕੁਮਾਰ ਲੱਕੀ), ਕੇਵਲ ਕਿ੍ਸ਼ਨ, ਹੇਮ ਰਾਜ, ਵਿਜੈ ਨੰਬਰਦਾਰ, ਸੰਦੀਪ ਖੇਪੜ, ਜਸਪਾਲ ਭੂੰਬਲਾ, ਸਤਪਾਲ ਭੂੰਬਲਾ, ਚਰਨਜੀਤ ਕਸਾਣਾ, ਬਲਰਾਮ ਭੂੰਬਲਾ ਤੇ ਪਿੰਡ ਜੀਤਪੁਰ ਤੋਂ ਸੁਭਾਸ਼ ਚੌਹਾਨ ਤੇ ਸੋਹਣ ਲਾਲ ਚੌਹਾਨ ਸਮੇਤ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਾਥੀ ਤੇ ਹਮਾਇਤੀ ਸ਼ਾਮਿਲ ਹੋਏ | ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਬਲਾਚੌਰ ਹਲਕੇ ਵਿਚ ਹੋ ਰਹੇ ਇਤਿਹਾਸਕ ਵਿਕਾਸ ਕਾਰਜਾਂ ਸਦਕਾ ਅੱਜ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹਜ਼ਰਤ ਪੰਜ ਪੀਰ ਦਰਬਾਰ ਦਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਕਰਨ ਹਸਪਤਾਲ ਬੰਗਾ 'ਚ ਇਲਾਜ ਸਹੂਲਤਾਂ ਦਾ ਹੋਇਆ ਵਿਸਥਾਰ
Ad Position 24