21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਮਰਦੀਪ ਸਕੂਲ 'ਚ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 07-06-2026
ਮੁਕੰਦਪੁਰ, 6 ਜੂਨ (ਅਮਰੀਕ ਸਿੰਘ ਢੀਂਡਸਾ)-ਸਥਾਨਕ ਅਮਰਦੀਪ ਸੈਕੰਡਰੀ ਸਕੂਲ ਵਿਖੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ | ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਮਨਪ੍ਰੀਤ ਕੌਰ ਵਲੋਂ ਵਾਤਾਵਰਨ ਸੰਬੰਧੀ ਭਾਸ਼ਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਮੁਕਾਬਲੇ ਵਿਚ ਸਕੂਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਰੁੱਖ ਲਗਾਉਣਾ, ਪ੍ਰਦੂਸ਼ਣ ਰੋਕਣ, ਪਲਾਸਟਿਕ ਦੀ ਵਰਤੋਂ ਘਟਾਉਣ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਵਰਗੇ ਵਿਸ਼ਿਆਂ ਉੱਪਰ ਪ੍ਰਭਾਵਸ਼ਾਲੀ ਭਾਸ਼ਨ ਪੇਸ਼ ਕੀਤੇ | ਮੁਕਾਬਲੇ ਵਿਚ ਗਿਆਰਵੀਂ ਜਮਾਤ ਸਾਇੰਸ ਦੀ ਵਿਦਿਆਰਥਣ ਸੰਜਨਾ ਨੇ ਪਹਿਲਾ, ਬਾਰ੍ਹਵੀਂ ਜਮਾਤ ਸਾਇੰਸ ਦੀ ਵਿਦਿਆਰਥਣ ਨਵਜੋਤ ਸੰਧੂ ਨੇ ਦੂਜਾ ਤੇ ਗਿਆਰ੍ਹਵੀਂ ਜਮਾਤ ਸਾਇੰਸ ਦੇ ਵਿਦਿਆਰਥੀ ਰੋਬਿਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਪਰਮਜੀਤ ਕੌਰ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਿਥੇ ਮੁਬਾਰਕਬਾਦ ਦਿੱਤੀ ਉਥੇ ਹੀ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਉਪਰੰਤ ਸਕੂਲ ਪਿ੍ੰਸੀਪਲ ਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੇ ਨਾਲ ਸਕੂਲ ਕੈਂਪਸ ਦੇ ਵਿਚ ਬੂਟੇ ਲਗਾਏ |
Ad Position 22
No active advertisement
ਪਿਛਲੀ ਖ਼ਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋਣ ਦੀ ਲੋੜ-ਡਾ. ਸੁੱਖੀ ਅਗਲੀ ਖ਼ਬਰ ਸਾਈਾ ਕਾਲਜ ਆਫ ਐਜੂਕੇਸ਼ਨ ਜਾਡਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24