21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਸਹਾਰਾ ਪਸ਼ੂ ਦੀ ਕਾਰ ਨਾਲ ਟੱਕਰ

Ad Position 21
No active advertisement
ਅਜੀਤ ਡੈਸਕ 07-06-2026
ਕਾਠਗੜ੍ਹ, 6 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਕਾਠਗੜ੍ਹ ਮੋੜ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਸੀ ਕਿ ਕਾਠਗੜ੍ਹ ਮੋੜ ਦੇ ਨਜ਼ਦੀਕ ਹਾਦਸਾ ਵਾਪਰ ਗਿਆ ਹੈ ਤਾਂ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਜਾ ਕੇ ਦੇਖਿਆ ਇਕ ਕਾਰ ਜਿਸ ਦਾ ਨੰਬਰ ਸੀ. ਐਚ 01 ਸੀ ਜੈਡ 8767 ਜਿਸ ਨੂੰ ਕਿ ਪ੍ਰਸ਼ਾਂਤ ਪੁੱਤਰ ਪਰਵੀਨ ਕੁਮਾਰ ਵਾਸੀ ਚੰਡੀਗੜ੍ਹ ਚਲਾ ਰਿਹਾ ਸੀ, ਜੋ ਮੁਹਾਲੀ ਤੋਂ ਜਲੰਧਰ ਜਾ ਰਹੇ ਸੀ ਜਦੋਂ ਇਹ ਕਾਰ ਕਾਠਗੜ੍ਹ ਮੋੜ ਦੇ ਜ਼ਦੀਕ ਪਹੁੰਚੀ ਤਾਂ ਅਚਾਨਕ ਕਾਰ ਅੱਗੇ ਇਕ ਬੇਸਹਾਰਾ ਪਸ਼ੂ ਆ ਗਿਆ, ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਜਿਸ ਨਾਲ ਬੇਸਹਾਰਾ ਪਸ਼ੂ ਦੀ ਮੌਕੇ ਮੌਤ ਹੋ ਗਈ | ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ | ਐਸ. ਐਸ. ਐਫ. ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ 'ਤੇ ਕਰਵਾਇਆ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆ | ਹਾਦਸੇ ਸੰਬੰਧੀ ਥਾਣਾ ਕਾਠਗੜ੍ਹ ਤੇ ਕੰਟਰੋਲ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਦੇ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸਾਰੀ ਵਾਲਾ ਖੂਹ ਵਿਖੇ ਜੋੜ ਮੇਲਾ ਅੱਜ ਅਗਲੀ ਖ਼ਬਰ ਬਹਿਰਾਮ ਬਿਜਲੀ ਘਰ 'ਚੋਂ 10 ਦਰਜਨ ਤੋਂ ਵੱਧ ਮੀਟਰ ਚੋਰੀ
Ad Position 24