ਔੜ/ਝਿੰਗੜਾਂ, 6 ਜੂਨ (ਕੁਲਦੀਪ ਸਿੰਘ ਝਿੰਗੜ)-ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸਾਰੀ ਵਾਲਾ ਖੂਹ ਵਿਖੇ ਸਲਾਨਾ ਜੋੜ ਮੇਲਾ 7 ਜੂਨ ਨੂੰ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਜੋੜ ਮੇਲੇ ਸੰਬੰਧੀ ਪ੍ਰਬੰਧਕ ਸੁਰਜੀਤ ਸਿੰਘ ਪੱਪੂ ਤੇ ਹੈੱਡ ਗ੍ਰੰਥੀ ਬੁੱਧ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਤਿੰਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਮਹਾਨ ਢਾਡੀ ਗਿਆਨੀ ਸੁਖਵੀਰ ਸਿੰਘ ਖਟਕੜ ਦਾ ਜਥਾ ਸੰਗਤਾਂ ਨੂੰ ਰਾਜਾ ਸਾਹਿਬ ਦੀ ਉਪਮਾ ਸੁਣਾ ਕੇ ਨਿਹਾਲ ਕਰੇਗਾ |