21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੰਗਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੀ ਹੜਤਾਲ ਤੀਜੇ ਦਿਨ ਜਾਰੀ

Ad Position 21
No active advertisement
ਅਜੀਤ ਡੈਸਕ 07-06-2026
ਬੰਗਾ, 6 ਜੂਨ (ਧਰਮਵੀਰ ਪਾਲ)-ਆਪਣੀਆਂ ਜਾਇਜ਼ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਨਰੇਗਾ ਕਰਮਚਾਰੀ ਯੂਨੀਅਨ ਬੰਗਾ ਦੇ ਵੱਲੋਂ ਆਰੰਭ ਕੀਤੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਬੰਗਾ ਬੀ. ਡੀ. ਪੀ. ਓ. ਦਫਤਰ ਵਿਖੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਮਨਰੇਗਾ ਕਰਮਚਾਰੀਆਂ ਨੇ ਅਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਉਨ੍ਹਾਂ ਕਿਹਾ ਕਿ ਮਨਰੇਗਾ ਬੰਦ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਮੁਲਾਜ਼ਮਾਂ ਦੇ ਵਿਰੋਧ ਵਿਚ ਹੀ ਬਿਆਨ ਦਿੱਤੇ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਸਰਕਾਰ ਵਲੋਂ ਤਨਖਾਹ ਵੀ ਨਹੀਂ ਦਿੱਤੀ ਗਈ ਤੇ ਉਨ੍ਹਾਂ ਦਾ ਘਰ ਚਲਾਉਣਾ ਬੜਾ ਮੁਸ਼ਕਿਲ ਹੋਇਆ ਹੈ | ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ, ਏ. ਪੀ. ਓ. ਮਨਜੀਤ ਕੌਰ, ਵਰੁਣ ਕੁਮਾਰ, ਵਿਜੇ ਕੁਮਾਰ, ਨਰੇਸ਼ ਕੁਮਾਰ, ਮਨਜੀਤ ਕੁਮਾਰ, ਹਰਨੇਕ ਪਾਲ, ਜਤਿੰਦਰ ਕੁਮਾਰ ਅਤੇ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਿਗੁਰ ਅਨੁਭਵਾ ਨੰਦ ਮਹਾਰਾਜ ਦੀ ਬਰਸੀ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਪੀਰ ਬਾਬਾ ਊਧੋ ਸ਼ਾਹ ਚਿਸ਼ਤ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਜ਼ੋਰਾਂ 'ਤੇ-ਬਾਬਾ ਸਾ...
Ad Position 24