ਨਵਾਂਸ਼ਹਿਰ, 7 ਜੂਨ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਸੀਨੀਅਰ ਜਥੇਬੰਦੀ ਵਲੋਂ ਸਮੂਹ ਦੋਆਬਾ ਖੇਤਰ ਦੇ ਅਕਾਲੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਨੂੰ ਪੰਜਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੋਆਬਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕੇ ਜਾਡਲਾ ਜ਼ਮੀਨੀ ਪੱਧਰ ਨਾਲ ਜੁੜਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਵਰਕਰ ਹੈ | ਇਹ ਜ਼ਿੰਮੇਵਾਰੀ ਜਾਡਲਾ ਨੂੰ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਦੋਆਬਾ ਖੇਤਰ 'ਚ ਹੋਰ ਮਜ਼ਬੂਤ ਹੋਵੇਗੀ | ਇਸ ਨਿਯੁਕਤੀ 'ਤੇ ਭਲਵਾਨ ਜਾਡਲਾ ਨੇ ਕਿਹਾ ਕਿ ਸਮੂਹ ਪਾਰਟੀ ਲੀਡਰ ਤੇ ਵਰਕਰਾਂ ਨੂੰ ਨਾਲ ਲੈ ਕੇ ਪੂਰੇ ਦੋਆਬਾ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰੇਕ ਮਿਹਨਤੀ ਪਾਰਟੀ ਵਰਕਰ ਨੂੰ ਦੋਆਬਾ ਜੋਨ ਜਥੇਬੰਦੀ 'ਚ ਅਹਿਮ ਅਹੁਦਾ ਦੇ ਕਿ ਨਿਵਾਜਿਆ ਜਾਵੇਗਾ | ਇਸ ਮੌਕੇ ਭਲਵਾਨ ਜਾਡਲਾ ਨੇ ਪਾਰਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |