28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਤੇ ਭਲਾਈ ਸਕੀਮਾਂ ਦੇ ਆਨਲਾਈਨ ਪੋਰਟਲ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ-ਭਾਰਤੀ

Ad Position 21
No active advertisement
ਅਜੀਤ ਡੈਸਕ 08-06-2026
ਔੜ/ਉਸਮਾਨਪੁਰ, 7 ਜੂਨ (ਗੁਰਨਾਮ ਸਿੰਘ ਸੈਣੀ, ਸੰਦੀਪ ਮਝੂਰ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ | ਜਿਸ ਵਿਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਇਹ ਰਜਿਸਟ੍ਰੇਸ਼ਨ ਫੀਸ ਪੰਜਾਬ ਸਰਕਾਰ ਭਰੇਗੀ ਤੇ ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ | ਇਸ ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਹੈ ਤੇ ਰਜਿਸਟ੍ਰੇਸ਼ਨ ਫੀਸ ਦੇ ਕਰੀਬ 15 ਕਰੋੜ ਰੁਪਏ ਪੰਜਾਬ ਸਰਕਾਰ ਭਰੇਗੀ | ਮੁੱਖ ਮੰਤਰੀ ਵਲੋਂ ਰਜਿਸਟ੍ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ | ਇਸ ਤੋਂ ਇਲਾਵਾ ਲੇਬਰ ਚੌਂਕਾਂ ਵਿਚ ਕਿਰਤੀਆਂ ਲਈ ਸ਼ੈੱਡ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੇ ਆਦੇਸ਼ ਦਿੱਤੇ ਗਏ | ਭਲਾਈ ਸਕੀਮਾਂ ਲਈ ਉਸਾਰੀਆਂ ਕਿਰਤੀਆਂ ਦੀ ਅਰਜ਼ੀ ਦੀ ਪ੍ਰੋਸੈਸਿੰਗ ਦਾ ਸਮਾਂ 203 ਦਿਨ ਤੋਂ ਘਟਾ ਕੇ 73 ਦਿਨ ਕੀਤਾ ਗਿਆ ਹੈ | ਇਸ ਨਾਲ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਛੇਤੀ ਲਾਭ ਮਿਲੇਗਾ | ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਮਹਿਲਾ ਉਸਾਰੀ ਕਿਰਤੀਆਂ ਨੂੰ ਵੀ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ ਮਿਲੇਗਾ | ਓਧਰ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ. ਐੱਲ. ਓ) ਦੇ ਕਨਵੀਨਰ ਬਲਦੇਵ ਭਾਰਤੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸਿਰਫ਼ ਦੇਖਣ ਸੁਣਨ ਨੂੰ ਹੀ ਚੰਗਾ ਲੱਗਦਾ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਤੇ ਭਲਾਈ ਸਕੀਮਾਂ ਦੇ ਆਨ ਲਾਈਨ ਪੋਰਟਲ ਦੀਆਂ ਵੱਡੀਆਂ ਕਮੀਆਂ ਕਾਰਨ ਵੈਬਸਾਈਟ ਅਕਸਰ ਬੰਦ ਰਹਿੰਦੀ ਹੈ, ਜਿਸ ਕਾਰਨ ਪੰਜਾਬ ਭਰ ਦੇ ਉਸਾਰੀ ਕਿਰਤੀ ਬਹੁਤ ਨਿਰਾਸ਼ ਹਨ | ਬਲਦੇਵ ਭਾਰਤੀ ਨੇ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਉਕਤ ਐਲਾਨਾਂ ਤੇ ਪ੍ਰੋਗਰਾਮਾਂ ਨੂੰ ਜਨ ਹਿੱਤ ਅਮਲੀ ਰੂਪ ਦੇਣ ਲਈ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਦੇ ਇਸ ਆਨ ਲਾਈਨ ਪੋਰਟਲ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਭਲਵਾਨ ਜਾਡਲਾ ਪੰਜਵੀਂ ਵਾਰ ਦੋਆਬਾ ਜ਼ੋਨ ਦੇ ਪ੍ਰਧਾਨ ਨਿਯੁਕਤ
Ad Position 24