ਬੰਗਾ, 7 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਗ੍ਰਾਮ ਪੰਚਾਇਤ ਪਿੰਡ ਲਧਾਣਾ ਝਿੱਕਾ ਵਲੋਂ ਮੈਡਮ ਸਤਵੰਤ ਕੌਰ ਸਰਪੰਚ ਦੀ ਅਗਵਾਈ 'ਚ ਪਿੰਡ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਮਾਜ ਸੇਵੀ ਹਰਦੇਵ ਸਿੰਘ ਕਾਹਮਾ ਵਲੋਂ ਕੀਤਾ ਗਿਆ | ਸਮਾਗਮ ਦੀ ਆਰੰਭਤਾ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਹੋਏ | ਅਰਦਾਸ ਤੋਂ ਬਾਅਦ ਹਰਦੇਵ ਸਿੰਘ ਕਾਹਮਾ ਨੇ ਕਿਹਾ ਕਿ ਕਿਸੇ ਪਿੰਡ ਦੀ ਅਸਲ ਤਰੱਕੀ ਉਸ ਪਿੰਡ ਵਿਚ ਲੋਕਾਂ ਨੂੰ ਮਿਲਦੀਆਂ ਸਿਹਤ, ਸਿੱਖਿਆ ਤੇ ਸਮਾਜਿਕ ਸਹੂਲਤਾਂ ਨਾਲ ਮਾਪੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਡਿਸਪੈਂਸਰੀ ਦੀ ਇਕ ਇਮਾਰਤ ਹੀ ਨਹੀਂ ਸਗੋਂ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਤੇ ਸਿਹਤਮੰਦ ਭਵਿੱਖ ਦੀ ਨਿਸ਼ਾਨੀ ਹੈ | ਉਨ੍ਹਾਂ ਦੱਸਿਆ ਕਿ ਇਸ ਲੋਕ ਭਲਾਈ ਦੇ ਕਾਰਜ ਲਈ ਉਨ੍ਹਾਂ ਵਲੋਂ ਦੋ ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ | ਇਸ ਮੌਕੇ ਰੋਟਰੀ ਕਲੱਬ ਬੰਗਾ ਗ੍ਰੀਨ ਦੇ ਪ੍ਰਧਾਨ ਰੋਟੇਰੀਅਨ ਦਿਲਬਾਗ ਸਿੰਘ ਬਾਗ਼ੀ ਨੇ ਕਿਹਾ ਕਿ ਲਧਾਣਾ ਝਿੱਕਾ ਉਨ੍ਹਾਂ ਦੀ ਜਨਮ ਭੂਮੀ ਹੈ ਤੇ ਇਸ ਪਿੰਡ ਦੀ ਮਿੱਟੀ ਨਾਲ ਉਨ੍ਹਾਂ ਦਾ ਰੂਹਾਨੀ ਰਿਸ਼ਤਾ ਜੁੜਿਆ ਹੋਇਆ ਹੈ | ਐਸ. ਐਮ. ਓ ਡਾ. ਚਰਨਜੀਤ ਨੇ ਕਿਹਾ ਕਿ ਇਸ ਡਿਸਪੈਂਸਰੀ ਦੇ ਚਾਲੂ ਹੋਣ ਨਾਲ ਪਿੰਡ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਪਣੇ ਨੇੜੇ ਹੀ ਪ੍ਰਾਪਤ ਹੋਣਗੀਆਂ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰਦੀਪ ਸਿੰਘ ਪੰਚ ਨੇ ਨਿਭਾਈ | ਇਸ ਮੌਕੇ ਨਰਿੰਦਰ ਸਿੰਘ ਨਿੰਦੀ, ਨਿਰਮਲਜੀਤ ਸਿੰਘ ਸੋਨੰੂ, ਡਾ. ਹਰਦੀਪ ਕੁਮਾਰ ਮੈਡੀਕਲ ਅਫ਼ਸਰ, ਜਸਵੀਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਕੁਲਦੀਪ ਕੌਰ ਪੰਚ, ਪਰਮ ਪੰਮਾ ਪੰਚ, ਰਵਿੰਦਰ ਕੌਰ ਪੰਚ, ਅਮਰਜੀਤ ਕੌਰ ਪੰਚ, ਮਨਜੀਤ ਸਿੰਘ ਨਾਮਧਾਰੀ ਪੰਚ, ਗੁਰਮੁਖ ਸਿੰਘ, ਸਤਪਾਲ ਸਿੰਘ ਲੰਬੜਦਾਰ, ਹਰਚਰਨ ਸਿੰਘ ਲੰਬੜਦਾਰ, ਓਾਕਾਰ ਕਾਰੀ ਸਰਪੰਚ, ਸੰਤੋਖ ਸਿੰਘ, ਅਮਰਜੀਤ ਸਿੰਘ ਪੰਜਾਬ ਪੁਲਿਸ, ਸੁਖਵਿੰਦਰ ਸਿੰਘ ਧਾਮੀ, ਮਨਜੀਤ ਸਿੰਘ, ਨੀਤੂ ਬਾਲਾ ਸੈਣੀ ਪੰਚ, ਗਿ: ਤਰਸੇਮ ਸਿੰਘ, ਜਸਵੀਰ ਸਿੰਘ ਟਾਕ, ਗੁਰਦੀਪ ਸਿੰਘ ਸੈਕਟਰੀ, ਅਵਤਾਰ ਸਿੰਘ ਰਾਜੂ, ਕੁਲਦੀਪ ਕੌਰ ਟਾਕ, ਪਰਮਜੀਤ ਸਿੰਘ ਪੰਮੀ ਜਲੰਧਰ ਸਮੇਤ ਆਦਿ ਹਾਜ਼ਰ ਸਨ |
ਲਧਾਣਾ ਝਿੱਕਾ ਵਿਖੇ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਦਿਸ਼ਾ-ਕਾਹਮਾ
ਅਜੀਤ ਡੈਸਕ
08-06-2026