27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰਾਜਵਿੰਦਰ ਸਿੰਘ ਲੱਕੀ ਵਲੋਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 08-06-2026
ਬਲਾਚੌਰ, 7 ਜੂਨ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਰੇਲ ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੇਲਵੇ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਭਾਜਪਾ ਆਗੂ ਲੱਕੀ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਬਲਾਚੌਰ, ਰਾਹੋਂ ਤੇ ਨਵਾਂਸ਼ਹਿਰ ਖੇਤਰਾਂ ਵਿਚ ਰੇਲਵੇ ਸੇਵਾਵਾਂ ਦੇ ਵਿਸਥਾਰ, ਯਾਤਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ, ਰੇਲਵੇ ਬੁਨਿਆਦੀ ਢਾਂਚੇ ਦੇ ਸੁਧਾਰ ਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਰੱਖਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਰੇਲਵੇ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਭਾਜਪਾ ਲਗਾਤਾਰ ਯਤਨਸ਼ੀਲ ਹੈ | ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਜਲਦੀ ਹੀ ਵਿਚ ਜ਼ਿਲ੍ਹੇ ਦਾ ਇਕ ਵਫ਼ਦ ਦੁਬਾਰਾ ਕੇਂਦਰੀ ਰੇਲਵੇ ਰਾਜ ਮੰਤਰੀ ਬਿੱਟੂ ਨਾਲ ਮੁਲਾਕਾਤ ਕਰੇਗਾ, ਜਿਸ ਦੌਰਾਨ ਜ਼ਿਲ੍ਹੇ ਦੇ ਰੇਲਵੇ ਵਿਕਾਸ ਨਾਲ ਸੰਬੰਧਿਤ ਹੋਰ ਮੰਗਾਂ ਤੇ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਭਰ ਵਿਚ ਰੇਲਵੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕੰਮ ਕਰ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਵੀ ਇਸ ਵਿਕਾਸ ਯਾਤਰਾ ਦਾ ਪੂਰਾ ਲਾਭ ਮਿਲੇਗਾ | ਉਨ੍ਹਾਂ ਦੱਸਿਆ ਕਿ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜ਼ਿਲ੍ਹੇ ਨਾਲ ਸੰਬੰਧਿਤ ਮੰਗਾਂ ਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲੋਕ ਹਿੱਤ ਨਾਲ ਜੁੜੇ ਮਾਮਲਿਆਂ 'ਤੇ ਸਕਾਰਾਤਮਿਕ ਵਿਚਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਅਗਲੀ ਖ਼ਬਰ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ
Ad Position 24