27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੋਆਪਰੇਟਿਵ ਬੈਂਕ ਕਰਨਾਣਾ ਦੇ ਮੈਨੇਜਰ ਸੁਖਵਿੰਦਰ ਪਾਲ ਦੀ ਸੇਵਾ ਮੁਕਤੀ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 08-06-2026
ਬੰਗਾ, 7 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਪਿੰਡ ਕਰਨਾਣਾ ਦੀ ਬ੍ਰਾਂਚ ਦੇ ਮੈਨੇਜਰ ਸੁਖਵਿੰਦਰ ਪਾਲ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ | ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਉਨ੍ਹਾਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ ਮੌਕੇ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਯੂਨੀਅਨ ਪ੍ਰਧਾਨ ਪਲਵਿੰਦਰ ਸਿੰਘ ਪੂਨੀ ਤੇ ਰਿਸ਼ੂ ਕੁਮਾਰ ਨੇ ਕਿਹਾ ਕਿ ਸੁਖਵਿੰਦਰ ਪਾਲ ਨੇ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਬਹੁਤ ਵਧੀਆ ਢੰਗ ਨਾਲ ਬੈਂਕ ਨਾਲ ਜੋੜਿਆ | ਬੈਂਕ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤੱਕ ਬਿਹਤਰ ਢੰਗ ਨਾ ਪਹੁੰਚਾਇਆ | ਸਮਾਗਮ ਦੌਰਾਨ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦੀ ਵਿਦਾਇਗੀ ਸਮੇਂ ਕੇਕ ਕੱਟਿਆ | ਇਸ ਮੌਕੇ ਸ੍ਰੀ ਰਾਮ ਜਰਮਨ ਵਾਲੇ ਉਚੇਚੇ ਤੌਰ 'ਤੇ ਪਹੁੰਚੇ | ਇਸ ਸਮੇਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ, ਜਿਸ ਵਿਚ ਪਲਵਿੰਦਰ ਸਿੰਘ ਲਿਧੜ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਕਰਨਣਾ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਮੁਕੰਦਪੁਰ, ਸੁਖਦੇਵ ਸ਼ਰਮਾ, ਮਨਜੀਤ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਬਾਰਾਂਦਰੀ ਬਾਗ਼ ਵਿਚ ਸੈਰ ਕਰਦੀ ਸੁਰਿੰਦਰ ਕੌਰ ਨੂੰ ਇਕ ਲਾਵਾਰਸ ਕੁੱਤੇ ਨੇ ਵੱਢ ਖਾਧਾ
Ad Position 24