27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-06-2026
ਨਵਾਂਸ਼ਹਿਰ, 7 ਜੂਨ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਐਨ. ਐਸ. ਐਸ. ਯੂਨਿਟ ਇੰਚਾਰਜ ਡਾ. ਹਰਦੀਪ ਕੌਰ ਤੇ ਈਕੋ ਕਲੱਬ ਇੰਚਾਰਜ ਡਾ. ਗੌਰੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਬੂਟਿਆਂ ਦੇ ਗਮਲੇ ਭੇਟ ਕੀਤੇ | ਇਸ ਤੋਂ ਬਾਅਦ ਸਟਾਫ਼ ਮੈਂਬਰਾਂ ਵਲੋਂ ਕਾਲਜ ਕੈਂਪਸ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ | ਬੂਟੇ ਲਗਾਉਣ ਉਪਰੰਤ ਪਿ੍ੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਰੁੱਖ-ਬੂਟੇ ਧਰਤੀ ਦੀ ਹਰਿਆਵਲੀ ਅਤੇ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ 28ਵਾਂ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ ਅਗਲੀ ਖ਼ਬਰ ਕੋਆਪਰੇਟਿਵ ਬੈਂਕ ਕਰਨਾਣਾ ਦੇ ਮੈਨੇਜਰ ਸੁਖਵਿੰਦਰ ਪਾਲ ਦੀ ਸੇਵਾ ਮੁਕਤੀ 'ਤੇ ਸਮਾਗਮ
Ad Position 24