27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਵਲੋਂ ਮਨੀਸ਼ ਸਿਸੋਦੀਆ ਨਾਲ ਨਵਾਂਸ਼ਹਿਰ ਦੇ ਮਸਲਿਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-06-2026
ਨਵਾਂਸ਼ਹਿਰ, 7 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸੀਨੀਅਰ ਆਗੂ ਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਵਲੋਂ ਨਵਾਂਸ਼ਹਿਰ ਦੇ ਰਾਜਨੀਤਿਕ ਮਸਲਿਆਂ ਤੋਂ ਇਲਾਵਾ ਨਵਾਂਸ਼ਹਿਰ ਹਲਕੇ ਦੀਆਂ ਸਮੱਸਿਆਵਾਂ ਬਾਰੇ ਮਨੀਸ਼ ਸਸੋਦੀਆ ਨੂੰ ਜਾਣੂ ਕਰਵਾਇਆ | ਮਨੀਸ਼ ਸਿਸੋਦੀਆ ਨੇ ਨਗਰ ਕੌਂਸਲ ਨਵਾਂਸ਼ਹਿਰ 'ਚ ਹੋਈ ਕੌਂਸਲਰਾਂ ਦੀ ਜਿੱਤ 'ਤੇ ਪਾਰਟੀ ਨੂੰ ਵਧਾਈ ਦਿੱਤੀ | ਉਨ੍ਹਾਂ ਆਖਿਆ ਕਿ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਨੂੰ ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਮਜ਼ਬੂਤ ਕਰਨ ਦੀ ਲੋੜ ਹੈ | ਉਨ੍ਹਾਂ ਆਖਿਆ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਨ ਲਈ ਹਰ ਹਲਕੇ 'ਚ ਸੰਗਠਨ ਨੂੰ ਮਜਬੂਤ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਜ਼ਮੀਨੀ ਪੱਧਰ 'ਤੇ ਪਾਰਟੀ ਲਈ ਕੰਮ ਕਰਨ | ਦਿਨੇਸ਼ ਸੂਰੀ ਨੇ ਆਖਿਆ ਕਿ ਮਨੀਸ਼ ਸਿਸੋਦੀਆ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੁੱਧਾ ਮਾਜਰਾ ਦੀ ਬਜ਼ੁਰਗ ਮਾਤਾ ਨੂੰ ਬਿਰਧ ਆਸ਼ਰਮ ਭੇਜਿਆ ਅਗਲੀ ਖ਼ਬਰ ਗੁ. ਸ਼ਹੀਦਾਂ ਸਿੰਘਾਂ ਪਿੰਡ ਲੰਗੇਰੀ ਵਿਖੇ ਸ਼ਹੀਦੀ ਦਿਵਸ ਸੰਬੰਧੀ ਗੁਰਮਤਿ ਸਮਾਗਮ
Ad Position 24