26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਵੱਡੀ ਤਰਜੀਹ-ਸੰਤੋਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 08-06-2026
ਬਲਾਚੌਰ, 7 ਜੂਨ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਸਮੁੱਚੇ ਪਿੰਡਾਂ ਦਾ ਬਗੈਰ ਵਿਤਕਰਾ ਕੀਤਿਆਂ ਸਰਬਪੱਖੀ ਵਿਕਾਸ ਕਰਵਾਉਣ ਨੂੰ ਵੱਡੀ ਤਰਜੀਹ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਇਲਾਕੇ ਦੇ ਪਤਵੰਤਿਆਂ ਨਾਲ ਵਿਸ਼ੇਸ਼ ਤੌਰ 'ਤੇ ਵਿਚਾਰ ਵਟਾਂਦਰਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਹੁ ਗਿਣਤੀ ਪਿੰਡਾਂ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ ਜੋ ਛੇਤੀ ਹੀ ਪੂਰੇ ਕਰਵਾ ਦਿੱਤੇ ਜਾਣਗੇ | ਇਸ ਤੋਂ ਇਲਾਵਾ ਜਿਹੜੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਲੋੜ ਅਨੁਸਾਰ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕਰਵਾ ਦਿੱਤੇ ਜਾਣਗੇ | ਇਸ ਮੌਕੇ ਪਵਨ ਕੁਮਾਰ ਰੀਠੂ ਕਰੀਮਪੁਰ ਚਾਹਵਾਲਾ, ਸਤਨਾਮ ਸਿੰਘ ਸਰਪੰਚ ਕਟਵਾਰਾ, ਹਰਮੇਸ਼ ਲਾਲ ਸਰਪੰਚ ਲੰਬੂਆਂ, ਸੋਹਣ ਲਾਲ ਸਰਪੰਚ ਜੀਤਪੁਰ, ਸੁਭਾਸ਼ ਚੰਦਰ ਚੌਹਾਨ ਜੀਤਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਨੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਐਡਵੋਕੇਟ ਮਨਜੀਤ ਸਿੰਘ ਅਗਲੀ ਖ਼ਬਰ ਨਵੀਨ ਜਿੰਦਲ ਫਾੳਾੂਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ 151 ਲੋਕਾਂ ਦੀ ਸਿਹਤ ਜਾਂਚ ਕੀਤੀ
Ad Position 24