26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਟੋਲ ਪਲਾਜ਼ਾ ਬੱਛੂਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-06-2026
ਕਾਠਗੜ੍ਹ, 7 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਵਿਸ਼ਵ ਵਾਤਾਵਰਨ ਦਿਵਸ ਦੇ ਸੰਬੰਧ 'ਚ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ 'ਇਕ ਰੁੱਖ ਮਾਂ ਦੇ ਨਾਮ' ਮੁਹਿੰਮ ਤਹਿਤ ਟੋਲ ਪਲਾਜ਼ਾ ਬੱਛੂਆਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ, ਜਿਸ ਦੌਰਾਨ ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਲਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਅਭਿਸ਼ੇਕ ਸ਼ਰਮਾ ਤੇ ਸਰਪੰਚ ਸਿਕੰਦਰ ਸਿੰਘ ਲਾਂਦੀ ਨੇ ਸਾਂਝੇ ਤੌਰ 'ਤੇ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਐਸ. ਐਚ. ਓ. ਅਭਿਸ਼ੇਕ ਸ਼ਰਮਾ ਨੇ ਆਖਿਆ ਕਿ ਅਜੋਕੇ ਸਮੇਂ ਵਿਚ ਵਧ ਰਿਹਾ ਪ੍ਰਦੂਸ਼ਣ ਤੇ ਗਰਮੀ ਦਾ ਕਹਿਰ ਚਿੰਤਾ ਦਾ ਵਿਸ਼ਾ ਹੈ, ਜਿਸ ਤੋਂ ਬਚਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀ ਤਰਫ਼ੋਂ ਪ੍ਰਾਜੈਕਟ ਮੈਨੇਜਰ ਵਿਸ਼ਾਲ ਗੁਪਤਾ ਤੇ ਸਾਈਟ ਇੰਜੀਨੀਅਰ ਅਭਿਸ਼ੇਕ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਟੋਲ ਪਲਾਜ਼ਾ ਦੇ ਆਲੇ-ਦੁਆਲੇ ਨੂੰ ਹਰਾ-ਭਰਾ ਬਣਾਉਣ ਦਾ ਅਹਿਦ ਲਿਆ | ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਇੰਚਾਰਜ ਏ. ਐਸ. ਆਈ. ਪ੍ਰਵੀਨ ਕੁਮਾਰ ਤੇ ਕਾਂਸਟੇਬਲ ਸਾਹਿਲ ਕੁਮਾਰ ਵੀ ਇਸ ਮੌਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਡੋਬੇਟ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਡਾ. ਅੰਬੇਡਕਰ ਨੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਐਡਵੋਕੇਟ ਮਨਜੀਤ ਸਿੰਘ
Ad Position 24