ਪੋਜੇਵਾਲ ਸਰਾਂ, 7 ਜੂਨ (ਨਵਾਂਗਰਾਈਾ)-ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਸਵਾ ਦੋ ਸਾਲ ਤੋਂ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ਦੇ ਟੋਟੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਟੋਟੇ ਨੂੰ ਚਾਰ ਮਾਰਗੀ ਕਰਨ ਦੀ ਕਾਰਸੇਵਾ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਜਿਥੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਇਸ ਮਾਰਗ ਦੀ ਸੇਵਾ ਕੀਤੀ ਜਾ ਰਹੀ ਹੈ | ਉਥੇ ਦੋ ਸਾਲ ਤੋਂ ਲਗਾਤਾਰ ਹਰੋ ਦਾ ਪੋਅ ਲਾਗੇ ਲਗਾਤਾਰ ਲੰਗਰ ਦੀ ਸੇਵਾ ਚੱਲ ਰਹੀ ਹੈ | ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਹਰੋ ਦਾ ਪੋਅ ਲਾਗੇ ਜੂਨ 1984 ਦੇ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਪਿੰਡ ਸਾਹਦੜਾ ਦੀ ਸੰਗਤ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਇਆ | ਇਸ ਮੌਕੇ ਜਥੇਦਾਰ ਚਾਨਣ ਸਿੰਘ, ਮਨਪ੍ਰੀਤ ਸਿੰਘ ਜੱਗਾ, ਭਾਈ ਰਵਿੰਦਰ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਭਵਜੀਤ ਸਿੰਘ, ਢਾਡੀ ਹਰਦੀਪ ਸਿੰਘ ਸਾਧੜਾ, ਜਸਪਾਲ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਤਿਰਲੋਚਨ ਸਿੰਘ, ਸੁਖਮਨ ਸਿੰਘ ਆਦਿ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ |