ਕਾਠਗੜ੍ਹ, 7 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਸਥਿਤ 'ਸੈਂਟਰੀਏਾਟ ਫਾਰਮਾਸਿਊਟੀਕਲ' ਦੀ ਟੀਮ ਵਲੋਂ 'ਸਫੇਰੂਲ ਫਾਊਾਡੇਸ਼ਨ' ਦੇ ਸਹਿਯੋਗ ਨਾਲ ਸ਼ਿਵ ਮੰਦਰ, ਰੈਲਮਾਜਰਾ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ | ਕੈਂਪ ਦੌਰਾਨ ਇਲਾਕੇ ਦੇ ਲਗਪਗ 90 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਮੈਡੀਕਲ ਕੈਂਪ ਵਿਚ ਸਫੇਰੂਲ ਫਾਊਾਡੇਸ਼ਨ ਦੀ ਟੀਮ ਵਲੋਂ ਡਾ. ਸ਼ੈਲਜਾ ਸ਼ਰਮਾ, ਡਾ. ਦਿਨੇਸ਼, ਡਾ. ਅੰਕੇਸ਼ ਵਸ਼ਸ਼ਿਟ ਤੇ ਇੰਚਾਰਜ ਸੂਰਿਆਕਾਂਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਆਪਣੀਆਂ ਸੇਵਾਵਾਂ ਦਿੱਤੀਆਂ | ਡਾ. ਸ਼ੈਲਜਾ ਸ਼ਰਮਾ ਨੇ ਦੱਸਿਆ ਕਿ ਇਨੀਂ ਦਿਨੀਂ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਆਪਣੀ ਸਿਹਤ ਪ੍ਰਤੀ ਬਹੁਤ ਸੁਚੇਤ ਰਹਿਣ ਦੀ ਲੋੜ ਹੈ | ਪਿੰਡ ਦੇ ਸਰਪੰਚ ਸਿਕੰਦਰ ਸਿੰਘ ਰੈਲਮਾਜਰਾ ਨੇ ਮੈਡੀਕਲ ਟੀਮ ਅਤੇ 'ਸੈਂਟਰੀਏਾਟ ਫਾਰਮਾਸਿਊਟੀਕਲ' ਦੇ ਪ੍ਰਬੰਧਕਾਂ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |