26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਕਰਨ 'ਤੇ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਨੂੰ ਘੇਰਿਆ

Ad Position 21
No active advertisement
ਅਜੀਤ ਡੈਸਕ 08-06-2026
ਜਾਡਲਾ, 7 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਸਰਕਾਰ ਵਲੋਂ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦੀ ਚਾਰੇ ਪਾਸੇ ਤੋਂ ਸਖ਼ਤ ਨਿੰਦਾ ਹੋ ਰਹੀ ਹੈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਹੁਣ ਬੁੱਚੜਨਾਮਾ ਤਰੀਕੇ 'ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਪੂਰਾ ਅਧਿਕਾਰ ਹੈ | ਬੇਰੁਜ਼ਗਾਰ ਲਾਈਨਮੈਨ ਕਿਸੇ ਹਿੰਸਾ 'ਤੇ ਨਹੀਂ ਸਨ ਉਤਰੇ, ਉਹ ਸਿਰਫ਼ ਆਪਣਾ ਹੱਕ ਮੰਗ ਰਹੇ ਸਨ ਪਰ ਸਰਕਾਰ ਨੇ ਗੱਲਬਾਤ ਦੀ ਬਜਾਏ ਡੰਡੇ ਦਾ ਸਹਾਰਾ ਲਿਆ, ਜੋ ਕਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਲਾਈਨਮੈਨਾਂ ਨੇ ਮੁਸ਼ਕਿਲਾਂ ਝੱਲ ਕੇ ਸਿਖਲਾਈ ਪੂਰੀ ਕੀਤੀ ਹੈ ਅਤੇ ਬਿਜਲੀ ਵਿਭਾਗ ਵਿਚ ਸੇਵਾਵਾਂ ਦੇਣ ਲਈ ਤਿਆਰ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਜਦੋਂ ਉਹ ਸ਼ਾਂਤਮਈ ਤਰੀਕੇ ਨਾਲ ਆਪਣਾ ਰੋਸ ਪ੍ਰਗਟ ਕਰ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ | ਇਸ ਤਸ਼ੱਦਦ ਵਿੱਚ ਕਈ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਸੁਰਿੰਦਰ ਸਿੰਘ ਬੈਂਸ ਨੇ ਮੰਗ ਕੀਤੀ ਕਿ ਜ਼ਖ਼ਮੀ ਲਾਈਨਮੈਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ ਤੇ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਫਰਟੀਲਾਈਜ਼ਰ ਕੰਪਨੀ ਦੇ ਸੀਨੀਅਰ ਅਧਿਕਾਰੀ ਦੀ ਲਾਸ਼ ਹੋਟਲ ਦੇ ਕਮਰੇ 'ਚੋਂ ਬਰਾਮਦ ਅਗਲੀ ਖ਼ਬਰ ਮੈਡੀਕਲ ਕੈਂਪ ਲਗਾਇਆ
Ad Position 24