25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਾਬਾ ਹਰਨਾਮ ਸਿੰਘ ਭੱਟੀਆਂ ਦੀ ਬਰਸੀ ਸੰਬੰਧੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 08-06-2026
ਗੜ੍ਹਦੀਵਾਲਾ, 7 ਜੂਨ (ਚੱਗਰ)-ਬਾਬਾ ਹਰਨਾਮ ਸਿੰਘ ਭੱਟੀਆਂ ਦੀ 112ਵੀਂ ਬਰਸੀ ਉਨ੍ਹਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਪਿੰਡ ਭੱਟੀਆਂ ਵਿਖੇ 9 ਜੂਨ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 28 ਮਈ ਤੋਂ ਆਰੰਭ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਆਖ਼ਰੀ ਲੜੀ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਇਆ ਜਾਵੇਗਾ, ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸੁਰਿੰਦਰ ਸਿੰਘ ਤੇ ਭਾਈ ਨਛੱਤਰ ਸਿੰਘ (ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਹਰਭਜਨ ਸਿੰਘ ਸੋਤਲਾ, ਭਾਈ ਇੰਦਰਜੀਤ ਸਿੰਘ ਮਿਰਜ਼ਾਪੁਰ, ਭਾਈ ਸਤਵਿੰਦਰ ਸਿੰਘ ਨੰਗਲ ਖੂੰਗਾ, ਭਾਈ ਸਤਿੰਦਰ ਸਿੰਘ ਹੁਸ਼ਿਆਰਪੁਰ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ ਜਦ ਕਿ ਨਾਮਵਰ ਢਾਡੀ ਭਾਈ ਬਿਮਲਜੀਤ ਸਿੰਘ ਖ਼ਾਲਸਾ ਢਾਡੀ ਵਾਰਾਂ ਰਾਹੀ ਗੁਰ ਇਤਿਹਾਸ ਸਰਵਣ ਕਰਾਉਣਗੇ | ਇਸ ਤੋਂ ਇਲਾਵਾ 8 ਜੂਨ ਸ਼ਾਮ 6 ਤੋਂ 8 ਵਜੇ ਤੱਕ ਭਾਈ ਹਰਭਜਨ ਸਿੰਘ ਸੋਤਲਾ ਵਿਸ਼ੇਸ਼ ਤੌਰ 'ਤੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ-ਮੋਮੀ ਅਗਲੀ ਖ਼ਬਰ ਸਰਦਾਰੀਆਂ ਕਲੱਬ ਵਲੋਂ ਚੱਕ ਸਿੰਘਾਂ ਵਿਖੇ ਦਸਤਾਰ ਸਿਖਲਾਈ ਕੈਂਪ ਆਰੰਭ
Ad Position 24