ਹਰਿਆਣਾ, 7 ਜੂਨ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਤੇ ਬਾਬਾ ਮੰਝ ਸਾਹਿਬ ਜੀ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਯਤਨਾਂ ਸਦਕਾ ਗੁਰਦੁਆਰਾ ਬਾਬਾ ਮੰਝ ਸਾਹਿਬ ਜੀ ਸਮਾਧਾਂ (ਕੰਗ ਮਾਈ) ਵਿਖੇ 18 ਜੂਨ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਢਾਡੀ ਜਥਾ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੰਤੋਖ ਸਿੰਘ, ਭਾਈ ਸਿਮਰਪ੍ਰੀਤ ਸਿੰਘ ਤੇ ਹੋਰ ਪੰਥ ਪ੍ਰਸਿੱਧ ਰਾਗੀ, ਕਥਾ ਵਾਚਕ ਅਤੇ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ |