02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੇਂਦਰ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਤਰੁੰਤ ਵਾਪਸ ਲਵੇ-ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ

Ad Position 21
No active advertisement
ਅਜੀਤ ਡੈਸਕ 09-06-2026

ਪੋਜੇਵਾਲ ਸਰਾਂ, 8 ਜੂਨ (ਨਵਾਂਗਰਾਈਾ)-ਕੇਂਦਰ ਸਰਕਾਰ ਵਲੋਂ ਪਹਿਲਾਂ ਵਾਰ-ਵਾਰ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਅਤੇ ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ 'ਤੇ ਜੋ ਬੋਝ ਪਾਇਆ ਜਾ ਰਿਹਾ ਹੈ ਉਹ ਬਹੁਤ ਹੀ ਮਾੜੀ ਗੱਲ ਹੈ | ਇਸ ਨਾਲ ਗਰੀਬ ਜਨਤਾ ਤੇ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਭਲਾਈ ਬੋਰਡ ਪੰਜਾਬ ਨੇ ਨਵਾਂਗਰਾਂ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੱਛਮੀ ਬੰਗਾਲ ਤੇ ਹੋਰ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਇਕ ਦਮ ਥੋੜਾ-ਥੋੜਾ ਕਰਕੇ ਰੋਜ਼ਾਨਾ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਕੀਤਾ ਜਾ ਰਿਹਾ ਹੈ ਤੇ ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਜੋ ਵਾਧਾ ਕੀਤਾ ਗਿਆ ਹੈ ਜੋ ਕਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਨਾਲ ਗਰੀਬ ਲੋਕਾਂ 'ਤੇ ਇਕਦਮ ਬੋਝ ਪਿਆ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈ ਕੇ ਆਮ ਜਨਤਾ ਨੂੰ ਰਾਹਤ ਦੇਵੇ | ਇਸ ਮੌਕੇ ਰਾਮ ਸਰੂਪ ਭਾਟੀਆ ਰਿਟਾ. ਡੀ. ਐਸ. ਪੀ., ਡਾ. ਸ਼ਾਂਤੀ ਬੱਸੀ, ਪ੍ਰਵੀਨ ਕੁਮਾਰ, ਮਾਸਟਰ ਸੁਰਜੀਤ ਸਿੰਘ ਹੱਕਲਾ, ਰਾਮ ਸਰੂਪ ਭੂੰਬਲਾ, ਸੋਹਣ ਲਾਲ ਸੇਠੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਸੰਘਰਸ਼ਸ਼ੀਲ ਫ਼ਰੰਟ ਵਲੋਂ ਨਵਾਂਸ਼ਹਿਰ 'ਚ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਮਹਿਲਾ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਨਾਲ 'ਆਪ' ਹੋਰ ਮਜ਼ਬੂਤ ਹੋਵੇਗੀ-ਕੁਲਵੀਰ ਕੌਰ
Ad Position 24
No active advertisement