02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਬੰਗਾ ਦੇ ਵੱਖ-ਵੱਖ ਪਿੰਡਾਂ ਲਈ 12 ਲੱਖ ਦੀ ਗ੍ਰਾਂਟ ਜਾਰੀ

Ad Position 21
No active advertisement
ਅਜੀਤ ਡੈਸਕ 09-06-2026
ਬੰਗਾ, 8 ਜੂਨ (ਧਰਮਵੀਰ ਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਪੱਧਰ 'ਤੇ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਵਲੋਂ ਹਲਕਾ ਬੰਗਾ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 12 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਚੇਅਰਮੈਨ ਸਤਨਾਮ ਜਲਾਲਪੁਰ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਦਾ ਇਕੋ-ਇਕ ਨਿਸ਼ਾਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਜ਼ਿਲ੍ਹਾ ਯੋਜਨਾ ਬੋਰਡ ਵਲੋਂ ਹਲਕਾ ਬੰਗਾ ਦੇ ਪਿੰਡਾਂ ਦੇ ਸੁਧਾਰ ਲਈ ਜਾਰੀ ਕੀਤੇ ਫੰਡਾਂ 'ਚ ਪਿੰਡ ਗੁਣਾਂਚੌਰ ਨੂੰ ਕਮਿਊਨਿਟੀ ਹਾਲ ਦੇ ਨਿਰਮਾਣ ਵਾਸਤੇ ਸਭ ਤੋਂ ਵੱਡੀ ਰਾਸ਼ੀ 5 ਲੱਖ ਰੁਪਏ ਜਾਰੀ ਕੀਤੀ ਗਈ | ਗ੍ਰਾਮ ਪੰਚਾਇਤ ਖਟਕੜ ਕਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ ਵਿਖੇ ਡਾ. ਬੀ. ਆਰ. ਅੰਬੇਡਕਰ ਭਵਨ ਦੀ ਉਸਾਰੀ ਲਈ 1 ਲੱਖ ਰੁਪਏ ਦਿੱਤੇ ਗਏ | ਪਿੰਡ ਮੇਹਲੀ ਇਥੇ ਸਥਿਤ ਡਾ. ਅੰਬੇਡਕਰ ਕਮਿਊਨਿਟੀ ਹਾਲ ਦੀ ਮੁਰੰਮਤ ਦੇ ਕੰਮ ਲਈ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਪਿੰਡ ਜਗਤਪੁਰ ਦੀਆਂ ਗਲੀਆਂ ਨੂੰ ਆਧੁਨਿਕ ਤਰੀਕੇ ਨਾਲ ਬਨਾਉਣ ਤੇ ਸਟਰੀਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ ਦਿੱਤੇ ਗਏ | ਪਿੰਡ ਚੱਕ ਬਿੱਲਗਾ ਦੇ ਕਮਿਊਨਿਟੀ ਹਾਲ ਵਿਚ ਸੁਖਾਵੇਂ ਪ੍ਰਬੰਧਾਂ ਲਈ ਫਰਸ਼ ਲਗਾਉਣ ਦੇ ਕੰਮ ਲਈ 2 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਪੜ੍ਹਨ-ਸੁਣਨ ਨਾਲ ਇਨਸਾਨ ਦੇ ਚੰਗੇ ਭਾਗ ਜਾਗਦੇ ਹਨ-ਭਾਈ ਮਹਿਤਾਬ ਸਿੰਘ ਅਗਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਤੇ ਬਿਜਲੀ ਮੁਲਾਜ਼ਮ ਸੰਘਰਸ਼ਸੀਲ ਮੋਰਚੇ ਵਲੋਂ ਪਟਿਆਲਾ ਵਿਖੇ ਕੀਤੇ ਲਾਠੀਚਾਰਜ ਦੀ ਨਿਖੇਧੀ
Ad Position 24
No active advertisement