03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਬੜਵਾ

Ad Position 21
No active advertisement
ਅਜੀਤ ਡੈਸਕ 09-06-2026
ਜਾਡਲਾ, 8 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਹਰਨੇਕ ਸਿੰਘ ਬੜਵਾ ਨੇ ਇਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ | ਬੇਰੁਜ਼ਗਾਰ ਲਾਈਨਮੈਨ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰ ਰਹੇ ਸਨ, ਉਹ ਸਿਰਫ਼ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਸਨ | ਪਰ ਪੁਲਿਸ ਵਲੋਂ ਬਿਨਾਂ ਕਿਸੇ ਚਿਤਾਵਨੀ ਤੋਂ ਲਾਠੀਆਂ ਵਰਸਾਉਣੀਆਂ ਲੋਕਤੰਤਰ ਦੀ ਮਰਿਆਦਾ ਦੇ ਖ਼ਿਲਾਫ਼ ਹੈ | ਬੜਵਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ 'ਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ | ਅਕਾਲੀ ਆਗੂ ਨੇ ਕਿਹਾ ਬੇਰੁਜ਼ਗਾਰੀ ਪਹਿਲਾਂ ਹੀ ਸਿਖਰ 'ਤੇ ਹੈ ਤੇ ਹੁਣ ਜੋ ਨੌਜਵਾਨ ਨੌਕਰੀ ਲਈ ਸੰਘਰਸ਼ ਕਰ ਰਹੇ ਹਨ ਉਨ੍ਹਾਂ 'ਤੇ ਵੀ ਜ਼ੁਲਮ ਕੀਤਾ ਜਾ ਰਿਹਾ ਹੈ, ਜਦੋਂ ਕਿ ਬਿਜਲੀ ਵਿਭਾਗ ਵਿਚ ਲਾਈਨਮੈਨਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ | ਇਨ੍ਹਾਂ ਨੌਜਵਾਨਾਂ ਨੇ ਸਰਕਾਰੀ ਸਿਖਲਾਈ ਵੀ ਪ੍ਰਾਪਤ ਕੀਤੀ ਹੋਈ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖ਼ਾਲੀ ਅਸਾਮੀਆਂ ਭਰ ਕੇ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੂੰ ਪ੍ਰਫੁਲਿਤ ਕਰਨ ਲਈ ਸਰਗਮੀਆਂ ਆਰੰਭ-ਚੇਤ ਰਾਮ ਰਤਨ ਅਗਲੀ ਖ਼ਬਰ ਸਿਖਲਾਈ ਕੈਂਪ ਲਗਾਇਆ
Ad Position 24
No active advertisement