03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਰਤੀ ਜਨਤਾ ਪਾਰਟੀ ਨੂੰ ਪ੍ਰਫੁਲਿਤ ਕਰਨ ਲਈ ਸਰਗਮੀਆਂ ਆਰੰਭ-ਚੇਤ ਰਾਮ ਰਤਨ

Ad Position 21
No active advertisement
ਅਜੀਤ ਡੈਸਕ 09-06-2026
ਨਵਾਂਸ਼ਹਿਰ, 8 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਸੂਬੇ ਦੀ ਕਮਾਨ ਸੰਭਾਲ ਪਰਖ ਲਿਆ ਹੈ | ਪੰਜਾਬੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀ ਅਗਵਾਈ ਹੇਠ ਨਵਾਂ ਪੰਜਾਬ ਸਿਰਜਣ ਲਈ ਸਰਕਾਰ ਬਣਾਉਣ ਲਈ ਲੋਕਾਂ ਨੂੰ ਅਪੀਲ ਕੀਤੀ | ਇਹ ਪ੍ਰਗਟਾਵਾ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਐਸ. ਸੀ. ਮੋਰਚਾ ਭਾਜਪਾ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਸੁਨੀਲ ਜਾਖੜ, ਅਸ਼ਵਨੀ ਕੁਮਾਰ ਸ਼ਰਮਾ ਤੇ ਸੁਭਾਸ਼ ਸ਼ਰਮਾ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ, ਐਡਵੋਕੇਟ ਵਿਸ਼ਾਲ ਸ਼ਰਮਾਂ ਜ਼ਿਲ੍ਹਾ ਜਨਰਲ ਸੈਕਟਰੀ, ਡਾ. ਅਸ਼ਵਨੀ ਕੁਮਾਰ ਧੀਰ, ਕਰਨ ਦੀਵਾਨ, ਮਨੋਜ ਕੁਮਾਰ ਕੰਡਾ, ਸੁਭਮ ਸਰੀਨ, ਤਜਿੰਦਰ ਸਿੰਘ ਅਠਵਾਲ ਤੇ ਸਮੁੱਚੇ ਜ਼ਿਲ੍ਹੇ ਦੀ ਟੀਮ ਦਾ ਧੰਨਵਾਦ ਕਰਦਿਆਂ ਮੋਰਚੇ ਦੀਆਂ ਸਰਗਮੀਆਂ ਆਰੰਭ ਸਮੇਂ ਆਖੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਭਾਰਤੀ ਜਨਤਾ ਪਾਰਟੀਨੂੰ ਪ੍ਰਫੁਲਿਤ ਕਰਨ ਲਈ ਐਸ. ਸੀ. ਮੋਰਚਾ ਟੀਮ ਬਣਾ ਕੇ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਪ੍ਰਧਾਨ ਰਤਨ ਨੇ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਬਣਾ ਕੇ ਕੇਂਦਰ ਸਰਕਾਰ ਦੀਆਂ ਪੰਜਾਬ ਦੇ ਹਰ ਵਰਗ ਦੇ ਲੋਕ ਪੱਖੀ ਸਕੀਮਾਂ ਨੂੰ ਪਿੰਡ-ਪਿੰਡ ਸ਼ਹਿਰ- ਸ਼ਹਿਰ, ਘਰ-ਘਰ ਪਹੰੁਚਾਉਣ ਲਈ ਜਾਗਰੂਕ ਕਰਨ ਵਿੱਚ ਅਹਿਮ ਰੋਲ ਅਦਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਪਣਾਇਆ ਤਾਨਾਸ਼ਾਹੀ ਰਵੱਈਆ-ਸਹੋਤਾ ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਬੜਵਾ
Ad Position 24
No active advertisement