03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 09-06-2026
ਨਵਾਂਸ਼ਹਿਰ, 8 ਜੂਨ (ਹਰਮਿੰਦਰ ਸਿੰਘ ਪਿੰਟੂ)-ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਵਾਈਸ ਪ੍ਰਧਾਨ ਅਸ਼ੋਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ | ਜਾਣਕਾਰੀ ਦਿੰਦੇ ਹੋਏ ਸਾਥੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨਾਲ ਮੀਟਿੰਗ 11 ਜੂਨ ਨੂੰ ਰੱਖੀ ਗਈ ਹੈ, ਜਿਸ ਵਿਚ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ, ਜਿਸ 'ਤੇ ਸਮੂਹ ਸਾਥੀਆਂ ਨੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਅਸੀਂ ਆਸ ਕਰਦੇ ਹਾਂ ਕਿ ਡੀ. ਸੀ. ਸਾਡੀ ਮੰਗਾਂ ਸੁਣ ਕੇ ਉਨ੍ਹਾਂ ਦਾ ਜਲਦੀ ਹੱਲ ਕਰਵਾਉਣਗੇ ਕਿਉਂਕਿ ਸਾਡੇ ਬਜ਼ੁਰਗਾਂ ਵਲੋਂ ਆਜ਼ਾਦੀ ਵਿਚ ਅਹਿਮ ਰੋਲ ਅਦਾ ਕੀਤਾ ਸਾਰੇ ਸੁਤੰਤਰਤਾ ਸੰਗਰਾਮੀਆਂ ਨੂੰ 11 ਜੂਨ ਨੂੰ ਸਮੇਂ ਸਿਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਗੁਰਨਾਮ ਸਿੰਘ ਜ਼ਿਲ੍ਹਾ ਪ੍ਰਧਾਨ, ਜੀਵਨ ਕੁਮਾਰ ਜ਼ਿਲ੍ਹਾ ਸਕੱਤਰ, ਅਮਰੀਕ ਸਿੰਘ ਚੱਕਦਾਨਾ, ਹਰਦੀਪ ਸਿੰਘ, ਭਜਨ ਸਿੰਘ, ਦਵਿੰਦਰ ਕੁਮਾਰ, ਜੁਝਾਰ ਸਿੰਘ, ਅਸ਼ੋਕ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਢੰਡਾ ਅਗਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਜੰਡਿਆਲਾ ਵਲੋਂ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਭਲਕੇ
Ad Position 24
No active advertisement